

ਡੇਹਲੋਂ, 11 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਵੱਡਾ ਜਥਾ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੋਂ ਇਨਕਲਾਬੀ ਜੋਸ਼ ਨਾਲ ਰਵਾਨਾ ਹੋਇਆ। ਜਥੇ ਨੂੰ ਰਵਾਨਾ ਕਰਨ ਸਮੇਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅੰਦੋਲਨਕਾਰੀ ਕਿਰਤੀ ਕਿਸਾਨਾਂ ਵਿਰੁੱਧ ਅਪਣਾਏ ਨਿੰਦਣਯੋਗ ਰਵੀਏ ਕਾਰਨ ਲੋਕਾਂ ਨੂੰ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਸ਼ਾਤੀਪੂਰਵਕ ਸੰਘਰਸ਼ ਕਰ ਰਹੇ ਲੋਕਾਂ ਉੱਪਰ ਗੱਡੀਆਂ ਚੜਾ ਕੇ ਉਹਨਾਂ ਦੀ ਜਾਨ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁੱਝ ਕਾਰਪੋਰੇਟ ਘਰਾਣਿਆਂ ਦੀ ਸ਼ਹਿ ’ਤੇ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਸਿੰਘੂ ਬਾਹਡਰ ਤੇ ਗਏ ਜਥੇ ਦੀ ਅਗਵਾਈ ਕਰਮਜੀਤ ਕੌਰ, ਸਰਬਜੀਤ ਕੌਰ ਤੇ ਗੁਰਮੀਤ ਕੌਰ ਨੇ ਕੀਤੀ।
ਦੂਜੇ ਪਾਸੇ ਧਰਨੇ ਦੌਰਾਨ ਹੀ ਅੱਜ ਜਿਲ੍ਹਾ ਹੋਮਿਊਪੈਥਿਕ ਅਫਸਰ ਦੇ ਦਿਸ਼ਾ ਨਿਰਦੇਸ਼ਾ ’ਤੇ ਡਾਕਟਰ ਗੀਤਿਕ ਢੰਡ ਐਚਐਮਓ, ਸੀਐਚ ਡੇਹਲੋਂ ਵੱਲੋਂ ਵਿਸ਼ਵ ਮੈਟਲ ਹੈਲਥ ਦਿਵਸ ਮੌਕੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਤੇ ਸੈਮੀਨਾਰ ਤੇ ਫਰੀ ਮੈਡੀਕਲ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਮੇਂ ਗੁਰਬਖਸ਼ ਸਿੰਘ ਹੋਮਿਉਪੈਥਿਕ ਡਿਸਪੈਸਰ ਵੀ ਹਾਜ਼ਰ ਸਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਪਰਮਜੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾਂ, ਦਵਿੰਦਰ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਮੋਹਣਜੀਤ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਗੁਰਜੀਤ ਸਿੰਘ ਪੰਮੀ, ਰਘਵੀਰ ਸਿੰਘ ਆਸੀ, ਕਰਮ ਸਿੰਘ ਗਰੇਵਾਲ਼, ਬਲਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ, ਆਦਿ ਹਾਜਰ ਸਨ।