
ਗੁਰਦਾਸਪੁਰ 12 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਰੇਲਵੇ ਸਟੇਸ਼ਨ ‘ਚ ਚਲਦੇ ਲਗਾਤਾਰ ਧਰਨੇ ਦੇ 284ਵੇਂ ਦਿਨ ਅੱਜ 202ਵੇਂ ਜਥੇ ਨੇ ਭੁੱਖ ਹੜਤਾਲ ਰੱਖੀ। ਅੱਜ ਜਮਹੂਰੀ ਕਿਸਾਨ ਸਭਾ ਵਲੋਂ ਸਾਧੂ ਸਿੰਘ ਰਾਮਖੁੰਡਾ, ਪੂਰਨ ਚੰਦ ਕਪੂਰ ਸਿੰਘ ਘੁੰਮਣ, ਰਘਬੀਰ ਸਿੰਘ ਚਾਹਲ, ਅਬਨਾਸ਼ ਸਿੰਘ ਨੇ ਭੁੱਖ ਹੜਤਾਲ ਰੱਖੀ।
ਇਸ ਮੌਕੇ ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫਾਬਾਦ, ਮਲਕੀਅਤ ਸਿੰਘ ਬੁਢਾਕੋਟ, ਸਾਧੂ ਰਾਮ ਖੁੰਡਾ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਨਿਲ ਜੋਸ਼ੀ ਵਰਗਿਆਂ ਨੇ ਕਿਸਾਨਾਂ ਦੀ ਹਮਾਇਤ ਕਰਕੇ ਮੋਦੀ ਨੂੰ ਸ਼ੀਸ਼ਾ ਦਿਖਾ ਦਿੱਤਾ ਅਤੇ ਉਸ ਨੂੰ ਪਾਰਟੀ ‘ਚੋਂ ਬਰਖਾਸਤ ਕਰਕੇ ਭਾਜਪਾ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਹੋਰ ਨੰਗਾ ਕਰ ਲਿਆ ਹੈ।