Now Reading
ਝੋਨੇ ਦੀ ਖਰੀਦ ਤੁਰੰਤ ਚਾਲੂ ਕਰਵਾਉਣ ਲਈ ਚੌਧਰੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਝੋਨੇ ਦੀ ਖਰੀਦ ਤੁਰੰਤ ਚਾਲੂ ਕਰਵਾਉਣ ਲਈ ਚੌਧਰੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਫਿਲੌਰ, 2 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅੱਜ ਇਥੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਕੈਂਪ ਦਫ਼ਤਰ ਅੱਗੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾਇਆ। ਧਰਨਾਕਾਰੀਆਂ ਨੇ ਝੋਨੇ ਦੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਦੇ ਦੱਸਿਆ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਰਾਜ ਭਰ ‘ਚ ਅਜਿਹੇ ਧਰਨੇ ਦੇ ਕੇ ਮੰਗ ਕੀਤੀ ਜਾ ਰਹੀ ਹੈ ਕਿ ਝੋਨੇ ਦੇ ਬਹਾਨੇ ਵੱਡੇ ਵਪਾਰੀਆਂ ਨੂੰ ਫਾਇਦਾ ਦੇਣ ਦੀ ਚਾਲ ਚੱਲੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮੀਂਹ ਪੈਣ ਉਪਰੰਤ ਨਮੀ ਦਾ ਬੇਤੁਕਾ ਬਹਾਨਾ ਲਗਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਠੀਕ ਢੰਗ ਨਾਲ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀਆ ਮੁਸ਼ਕਲਾਂ ਹੋਰ ਵਧਣਗੀਆਂ।

ਇਸ ਧਰਨੇ ਨੂੰ ਜਮਹੂਰੀ ਕਿਸਾਨ ਦੇ ਸੂਬਾ ਖਜ਼ਾਨਚੀ ਜਸਵਿੰਦਰ ਸਿੰਘ ਢੇਸੀ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਸਹੋਤਾ ਤੋਂ ਇਲਾਵਾ ਸੰਤੋਖ ਸਿੰਘ ਬਿਲਗਾ, ਬਲਵਿੰਦਰ ਸਿੰਘ, ਨਵਦੀਪ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ, ਕੁਲਵੰਤ ਸਿੰਘ ਖਹਿਰਾ, ਲਖਬੀਰ ਸੰਧੂ, ਜਸਬੀਰ ਭੋਲੀ, ਕੁਲਜੀਤ ਸਿੰਘ, ਬਲਰਾਜ ਸਿੰਘ, ਬਾਰੀ ਸੰਗੋਵਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਜਰਨੈਲ ਫਿਲੌਰ ਨੇ ਸੰਬੋਧਨ ਕੀਤਾ।

Scroll To Top