ਡੇਹਲੋ, 23 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ਅਤੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ‘ਤੇ ਅੱਜ ਰਾਤ ਨੂੰ ਝੱਖੜ, ਹਨ੍ਹੇਰੀ ਤੇ ਤੇਜ਼ ਮੀਂਹ ‘ਚ ਵੀ ਬੀਬੀਆਂ ਰਾਤ ਦੇ ਮੋਰਚੇ ‘ਤੇ ਪੂਰੀ ਦਲੇਰੀ ਨਾਲ ਡੱਟੀਆ ਰਹੀਆਂ। ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਅਮਨਦੀਪ ਕੌਰ, ਮਹਿੰਦਰ ਕੌਰ ਤੇ ਗੁਰਮੀਤ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਹਾ ਕਿ ਬੇਸ਼ੱਕ ਚੱਲ ਰਹੇ ਅੰਦੋਲਨ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਆਉਦੀਆ ਹਨ ਪਰ ਸਾਡੀਆਂ ਦਲੇਰ ਭੈਣਾਂ ਹਰ ਮੁਸ਼ਕਲ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਆਗੂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਪਈ ਕਣਕ ਤੁਰੰਤ ਖਰੀਦੀ ਜਾਵੇ। ਉਹਨਾ ਕਿਹਾ ਕਿ ਉਹ ਇਸ ਅੰਦੋਲਨ ਨੂੰ ਆਪਣੇ ਵੀਰਾਂ ਨਾਲ ਮਿਲ ਕੇ ਜਿੱਤ ਤੱਕ ਲੈਕੇ ਜਾਣਗੀਆਂ ਅਤੇ ਮੋਦੀ ਸਰਕਾਰ ਨੂੰ ਬੇਸ਼ਰਮੀ ਭਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਕੁਲਜੀਤ ਕੌਰ ਗਰੇਵਾਲ, ਪਰਮਜੀਤ ਕੌਰ ਜੜਤੌਲੀ, ਰਜਿੰਦਰ ਕੌਰ, ਪਰਮਜੀਤ ਕੌਰ, ਮੋਨਿਕਾ ਢਿੱਲੋ, ਮਨਜੀਤ ਕੌਰ, ਨਰਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕੁਲੈਕਟਰ ਸਿੰਘ ਨਾਰੰਗਵਾਰ, ਲਾਡੀ ਕਿਲ੍ਹਾ ਰਾਏਪੁਰ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਜਗਮੇਲ ਸਿੰਘ ਮਲੌਦ ਰੌੜੀਆ, ਹਰਭਜਨ ਸਿੰਘ ਸਦੀਲਾ ਸਾਬਕਾ ਐਮ ਸੀ, ਬਲਜੀਤ ਸਿੰਘ ਸਾਇਆ, ਗੁਰਮੀਤ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ ਜੜਤੌਲੀ, ਸੁਖਦੇਵ ਸਿੰਘ ਢਿੱਲੋ, ਗੁਲਜਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਬਿਕਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ ਸਾਇਆ, ਸੰਪੂਰਨ ਸਿੰਘ, ਸ਼ਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ ਭੰਡਾਰੀ, ਕਰਨੈਲ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।
