ਲੁਧਿਆਣਾ, 25 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸੈਂਟਰ ਆਫ ਟਰੇਡ ਯੂਨੀਅਨ ਪੰਜਾਬ (ਸੀਟੀਯੂ ਪੰਜਾਬ) ਵੱਲੋਂ ਫੋਕਲ ਪੁਇੰਅਟ ਵਿੱਚ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਸਕੱਤਰ ਜਗਦੀਸ਼ ਚੰਦ, ਅਮਰਜੀਤ ਮੱਟੂ, ਬਲਰਾਮ ਸਿੰਘ ਦੀ ਪ੍ਰਧਾਨਗੀ ਹੇਠ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾੳਣ ਅਤੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਦੇ ਖ਼ਿਲਾਫ਼ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਘੇ ਬੁੱਧੀਜੀਵੀ ਪ੍ਰੋ. ਜੈਪਾਲ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨ ਕਿਸਾਨਾਂ ਲਈ ਘਾਟੇ ਦਾ ਸੌਦਾ ਹਨ ਉਥੇ ਦੇਸ਼ ਦੇ ਆਮ ਲੋਕਾਂ, ਮਜ਼ਦੂਰਾਂ ਦਾ ਵੀ ਜੀਣਾ ਮੁਸ਼ਕਲ ਹੋ ਜਾਵੇਗਾ। ਮੋਦੀ ਸਰਕਾਰ ਇਕਲੇ ਖੇਤੀ ਹੀ ਨਹੀਂ ਸਗੋਂ ਉਹ ਕਿਰਤ ਕਾਨੂੰਨਾਂ ਨੂੰ ਵੀ ਖਤਮ ਕਰਕੇ ਪ੍ਰਾਈਵੇਟ ਕੰਪਨੀਆ ਨੂੰ ਮਜ਼ਦੂਰਾਂ ਦੀ ਅੰਨੀ ਲੁੱਟ ਕਰਨ ਦੀ ਖੁੱਲ੍ਹ ਦੇ ਰਹੀ ਹੈ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਨਾਲ ਹੀ ਇਹ ਸਾਰੇ ਕਾਨੂੰਨ ਵਾਪਸ ਹੋ ਸਕਦੇ ਹਨ।
ਇਸ ਮੌਕੇ ਸੁਭਾਸ਼ ਚੰਦਰ ਬੋਸ ਨੂੰ ਵੀ ਯਾਦ ਕੀਤਾ ਗਿਆ ਤੇ ਦੇਸ਼ ਦੀ ਅਜਾਦੀ ਵਿੱਚ ਪਾਏ ਯੋਗਦਾਨ ਦੀ ਸਲਾਘਾ ਕੀਤੀ ਗਈ।

