

ਡੇਹਲੋ, 5 ਜੂਨ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਅੱਜ ਲੁਧਿਆਣੇ ਜ਼ਿਲ੍ਹੇ ਦੇ ਮਸ਼ਹੂਰ ਕਸਬੇ ਡੇਹਲੋ ਵਿਖੇ ‘ਸੰਪੂਰਨ ਕ੍ਰਾਂਤੀ ਦਿਵਸ’ ਦੇ ਤੌਰ ‘ਤੇ ਮਨਾਇਆ। ਇਸ ਮੌਕੇ ਇਕੱਠੇ ਹੋਏ ਅੰਦੋਲਨਕਾਰੀਆਂ ਨੇ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਤਹਿਸੀਲਦਾਰ ਦੇ ਦਫ਼ਤਰ ਦੇ ਸਾਹਮਣੇ ਸਾੜ ਕੇ ਮੋਦੀ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜੀ ਕੀਤੀ।
ਅੱਜ ਦੇ ਇਸ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਅਮਨਦੀਪ ਕੌਰ ਕਿਲ੍ਹਾ ਰਾਏਪੁਰ, ਰਣਜੀਤ ਕੌਰ ਗੁੱਜਰਵਾਲ, ਸੁਖਵਿੰਦਰ ਕੌਰ ਡੇਹਲੋ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਰਘਬੀਰ ਸਿੰਘ ਬੈਨੀਪਾਲ, ਪ੍ਰੋਫੈਸਰ ਜੈਪਾਲ ਸਿੰਘ, ਜਗਤਾਰ ਸਿੰਘ ਚਕੋਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆਂ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ 5 ਜੂਨ ਨੂੰ ਪਾਸ ਕੀਤੇ ਕਾਲੇ ਕਾਨੂੰਨਾਂ ਦਾ ਆਰਡੀਨੈਂਸ ਜਾਰੀ ਕੀਤਾ ਸੀ। ਆਗੂਆਂ ਨੇ ਆਖਿਆਂ ਕਿ ਮੋਦੀ ਸਰਕਾਰ ਕਰੋਨਾ ਮਹਾਮਾਰੀ ਦੀ ਆੜ ਵਿੱਚ ਲੋਕਾਂ ਨੂੰ ਘਰਾਂ ਵਿੱਚ ਬੰਦ ਕਰਕੇ ਕਾਰਪੋਰੇਟ ਪੱਖੀ ਇਹ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਸੀ ਪਰ ਦੇਸ਼ ਦੇ ਜਾਗਰੂਕ ਕਿਰਤੀ ਕਿਸਾਨਾਂ ਨੇ ਦੇਸ਼ ਵਿੱਚ ਵੱਡਾ ਅੰਦੋਲਨ ਸ਼ੁਰੂ ਕਰਕੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੀਆਂ ਆਸਾ ‘ਤੇ ਪਾਣੀ ਫੇਰ ਦਿੱਤਾ। ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਕੋਲ ਹੁਣ ਕਾਨੂੰਨ ਵਾਪਸ ਲੈਣ ਤੋਂ ਬਿਨਾ ਕੋਈ ਰਾਸਤਾ ਨਹੀਂ। ਜੇਕਰ ਸਰਕਾਰ ਨੇ ਕਾਨੂੰਨ ਵਾਪਸ ਨਾ ਲਏ ਤਾਂ ਲੋਕ ਮੋਦੀ ਨੂੰ ਸੱਤਾ ਤੋਂ ਉਤਾਰ ਦੇਣਗੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਜੜਤੌਲੀ, ਮਹਿੰਦਰ ਕੌਰ, ਕੁਲਜੀਤ ਕੌਰ ਗਰੇਵਾਲ, ਜਗਦੀਸ਼ ਕੌਰ ਗੁੱਜਰਵਾਲ, ਕਰਮਜੀਤ ਕੌਰ, ਕੁਲਵਿਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਕੁਲਦੀਪ ਸਿੰਘ, ਤਰਲੋਚਨ ਸਿੰਘ, ਹਰਭਜਨ ਸਿੰਘ ਸਦੀਲਾ ਸਾਬਕਾ ਐਮਸੀ, ਜਗਮੇਲ ਸਿੰਘ ਰੌੜੀਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ, ਮਨਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਗੁਰਮੀਤ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਪਾਲ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾ. ਕੇਸਰ ਸਿੰਘ ਧਾਦਰਾ, ਡਾ. ਪਰਮਿੰਦਰ ਸਿੰਘ ਰੰਗੀਆਂ, ਡਾ. ਰਜਿੰਦਰ ਚੀਮਾ ਡੇਹਲੋ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ, ਗੁਰਮੀਤ ਸਿੰਘ ਪੰਮੀ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਨਾਰੰਗਵਾਲ, ਗੁਰਦੇਵ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਸ਼ਿੰਦਰਪਾਲ ਸਿੰਘ, ਬਲਜੀਤ ਸਿੰਘ ਸਾਇਆ, ਸਾਹਦੀਪ ਯਾਦਵ, ਹਰਬਿਲਾਸ ਸਿੰਘ, ਸੈਡੀ ਜੜਤੌਲੀ, ਚਤਰ ਸਿੰਘ, ਪ੍ਰਦੀਪ ਸਿੰਘ ਢਿੱਲੋ, ਸੁਖਦੇਵ ਸਿੰਘ, ਸਵਰਨਜੀਤ ਸਿੰਘ ਕਾਕਾ, ਸਰਬਜੀਤ ਸਿੰਘ ਮਹਿਮਾ ਸਿੰਘ ਵਾਲਾ, ਕਰਮਜੀਤ ਸਿੰਘ ਮਹਿਮਾ ਸਿੰਘ ਵਾਲਾ, ਬਾਬਾ ਬਿੰਦਰ, ਬੱਬੂ ਜੜਤੌਲੀ, ਸੋਹਣ ਸਿੰਘ, ਸੁਰਜੀਤ ਸਿੰਘ ਰਾਜੂ ਕਿਲ੍ਹਾ ਰਾਏਪੁਰ ਆਦਿ ਹਾਜ਼ਰ ਸਨ।