Now Reading
ਤਰਨਤਾਰਨ ਜ਼ਿਲ੍ਹੇ ਵਿਚੋਂ 101 ਗੱਡਿਆਂ ਦਾ ਕਾਫ਼ਲਾ ਜਲੰਧਰ ਲਈ ਹੋਵੇਗਾ ਰਵਾਨਾ

ਤਰਨਤਾਰਨ ਜ਼ਿਲ੍ਹੇ ਵਿਚੋਂ 101 ਗੱਡਿਆਂ ਦਾ ਕਾਫ਼ਲਾ ਜਲੰਧਰ ਲਈ ਹੋਵੇਗਾ ਰਵਾਨਾ

ਭਿੱਖੀਵਿੰਡ : ਫਿਰਕੂ ਫਾਸੀਵਾਦ ਤੇ ਨਵਉਦਾਰਵਾਦੀ ਨੀਤੀਆਂ ਨੂੰ ਹਰਾਉਣ ਲਈ ਜਨਤਕ ਲਾਮਬੰਦੀ ਕਰਨੀ ਜ਼ਰੂਰੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਾਰਟੀ ਦੇ ਦਫ਼ਤਰ ਭਿੱਖੀਵਿੰਡ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ| ਮੀਟਿੰਗ ਦੀ ਪ੍ਰਧਾਨਗੀ ਆਰ. ਐੱਮ. ਪੀ. ਆਈ. ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭਿੱਖੀਵਿੰਡ ਨਿਰਪਾਲ ਸਿੰਘ ਜੌਣੋਕੇ, ਨਰਿੰਦਰ ਕੌਰ ਪੱਟੀ ਦੇ ਸਾਾਝੇ ਪ੍ਰਧਾਨਗੀ ਮੰਡਲ ਨੇ ਕੀਤੀ| ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਪਾਸਲਾ ਨੇ ਕਿਹਾ ਕਿ ਵੱਧ ਰਹੀ ਬੇਰੁਜ਼ਗਾਰੀ ਖੇਤੀ ਸੰਕਟ ਤੇ ਗ਼ਰੀਬ ਲੋਕਾਂ ਦੀਆਂ ਵਧੀਆਂ ਰੋਜ਼ਮਰਾ ਦੀਆਂ ਮੁਸ਼ਕਲਾਂ ਲਈ ਹਾਕਮਾਂ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨਵਉਦਾਰਵਾਦੀ ਨੀਤੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਫਿਰਕੂ ਏਜੰਡੇ ਨੂੰ ਲਾਗੂ ਕਰ ਰਹੀ ਹੈ, ਇਸ ਤਹਿਤ ਘੱਟ ਗਿਣਤੀਆਂ ਦਲਿਤਾਂ ਅਤੇ ਔਰਤਾਂ ‘ਤੇ ਹਮਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕੇ 12 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ ਤੋਂ 2 ਜਥੇ ‘ਲੋਕ ਜਗਾਓ ਲੁਟੇਰੇ ਭਜਾਓ’ ਦੀ ਕੜੀ ਵਜੋਂ ਜਥੇ ਮਾਰਚ ਅਰੰਭ ਕੀਤਾ ਜਾਵੇਗਾ| ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ, ਦਲਜੀਤ ਸਿੰਘ ਦਿਆਲਪੁਰਾ ਨੇ 10 ਦਸੰਬਰ ਦੀ ਜਲੰਧਰ ਰੈਲੀ ਵਿਚ ਤਰਨਤਾਰਨ ਜ਼ਿਲ੍ਹੇ ਵਿਚੋਂ 101 ਗੱਡਿਆਂ ਦਾ ਕਾਫ਼ਲਾ ਜਲੰਧਰ ਲਈ ਰਵਾਨਾ ਹੋਵੇਗਾ| ਇਸ ਮੌਕੇ ਧਰਮ ਸਿੰਘ ਪੱਟੀ, ਭਜਨ ਸਿੰਘ ਚੂਸਲੇਵੜ, ਜਰਨੈਲ ਸਿੰਘ ਦਿਆਲਪੁਰਾ, ਰਸਾਲ ਸਿੰਘ ਆਸਲ, ਲਾਜਰ ਲਾਖਣਾ, ਅੰਗਰੇਜ਼ ਸਿੰਘ, ਹਰਜਿੰਦਰ ਸਿੰਘ ਚੂੰਗ, ਨਿਸ਼ਾਨ ਸਿੰਘ ਪਹੂਵਿੰਡ, ਦਰਬਾਰਾ ਸਿੰਘ ਵਾਂ, ਸੁਖਵੰਤ ਸਿੰਘ ਮਨਿਆਲਾ ਆਦਿ ਆਗੂ ਹਾਜ਼ਰ ਸਨ|

Scroll To Top