ਤਲਵਾੜਾ, 1 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਸਬਜ਼ੀ ਮੰਡੀ ਚੌਂਕ ‘ਚ ਨੌਜਵਾਨਾਂ ਵੱਲੋਂ ਹੁਸ਼ਿਆਰਪੁਰ ਵਿੱਚ ਹੋਏ 16 ਸਾਲਾਂ ਲੜਕੀ ਨਾਲ ਜ਼ਬਰਜਨਾਹ ਤੇ ਕਤਲ ਦੇ ਵਿਰੁੱਧ ਵਿੱਚ ਕੈਂਡਲ ਮਾਰਚ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਆਗੂ ਸਾਥੀ ਧਰਮਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਾਨੂੰ ਤੇ ਤੁਹਾਨੂੰ ਸੋਚਣ ਲਈ ਮਜਬੂਰ ਕਰ ਰਹੀਆਂ ਹਨ ਅਤੇ ਸੱਭਿਅਕ ਸਮਾਜ ਦੀ ਸਿਰਜਣਾ ਲਈ ਨੌਜਵਾਨੀ ਨੂੰ ਅੱਗੇ ਵਧਣ ਦੀ ਲੋੜ ਹੈ।

