ਜਲੰਧਰ, 3 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਜਲੰਧਰ ਦੀ ਇੱਕ ਮੀਟਿੰਗ ਸਾਥੀ ਮੱਖਣ ਸਿੰਘ ਕੰਦੋਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ 40 ਕਿਸਾਨ ਜਥੇਬੰਦੀਆਂ ‘ਤੇ ਅਧਾਰਤ ਬਣੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਕੀਤੇ ਜਾ ਰਹੇ ਮਿਤੀ 6 ਫਰਵਰੀ ਨੂੰ 12 ਵਜੇ ਤੋਂ 3 ਵਜੇ ਤੱਕ ਨੈਸ਼ਨਲ ਤੇ ਸਟੇਟ ਹਾਈਵੇ ਜਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਫ਼ੈਸਲਾ ਕੀਤਾ ਕਿ ਜ਼ਿਲ੍ਹੇ ਅੰਦਰ ਤਿੰਨ ਥਾਂਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ, ਜਿੰਨਾ ‘ਚ ਪੀਏਪੀ ਚੌਂਕ ਜਲੰਧਰ, ਲਾਢੋਵਾਲ ਟੌਲ ਪਲਾਜਾ ਨੇੜੇ ਫਿਲੌਰ ਅਤੇ ਪਿੰਡ ਆਲੋਵਾਲ ਨਕੋਦਰ ਸ਼ਾਮਲ ਹੋਣਗੇ। ਇੰਨਾ ਥਾਂਵਾਂ ‘ਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਮੈਂਬਰ ਤੇ ਆਗੂ ਤੇ ਹੋਰ ਆਮ ਲੋਕ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ‘ਚ ਹੋਰਨਾ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਬਲਦੇਵ ਸਿੰਘ ਨੂਰਪੁਰੀ, ਜਮਹੂਰੀ ਕਿਸਾਨ ਸਭਾ ਦੇ ਮੱਖਣ ਪੱਲਣ, ਕਿਰਤੀ ਕਿਸਾਨ ਯੂਨੀਅਨ ਦੇ ਮੱਖਣ ਸਿੰਘ ਕੰਦੋਲਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਅਮਰਜੋਤ ਸਿੰਘ ਜੋਤੀ ਜੰਡਿਆਲਾ ਤੇ ਕੁਲਵਿੰਦਰ ਸਿੰਘ ਮਛਿਆਣਾ, ਕਿਰਤੀ ਕਿਸਾਨ ਯੂਨੀਅਨ ਯੂਥ ਦੇ ਤਰਪ੍ਰੀਤ ਸਿੰਘ ਉਪਲ ਖਾਲਸਾ, ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਤੀਰਥ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
