Now Reading
ਤਿੰਮੋਵਾਲ ’ਚ ਸ਼ਹੀਦ ਕਿਸਾਨਾਂ ਨੂੰ ਕੀਤਾ ਯਾਦ

ਤਿੰਮੋਵਾਲ ’ਚ ਸ਼ਹੀਦ ਕਿਸਾਨਾਂ ਨੂੰ ਕੀਤਾ ਯਾਦ

ਟਾਂਗਰਾ, 12 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅੱਜ ਪਿੰਡ ਤਿੰਮੋਵਾਲ ਦੇ ਗੁਰਦੁਆਰਾ ਸਾਧਾਂਵਾਲੀ ਸਾਹਿਬ ਵਿਖੇ ਭਵਨਦੀਪ ਸਿੰਘ ਭਾਰਤ ਦੀ ਪ੍ਰਤੀਨਿਧਤਾ ਹੇਠ ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਯੂ ਪੀ ਵਿਚ ਬੀ ਜੇ ਪੀ ਦੇ ਭੂਤਰੇ ਕੇਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਲੜਕੇ ਅਸ਼ੀਸ਼ ਮਿਸ਼ਰਾ ਨੇ ਸ਼ਾਂਤਮਈ ਢੰਗ ਨਾਲ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਨਿਹੱਥੇ ਕਿਸਾਨਾਂ ਮਜ਼ਦੂਰਾਂ ਤੇ ਗੱਡੀਆਂ ਚੜਾਕੇ ਸ਼ਹੀਦ ਕਰ ਦਿੱਤੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਗੁਰੂ ਸਾਹਿਬ ਦੀ ਹਜੂਰੀ ਵਿੱਚ ਅਰਦਾਸ ਕੀਤੀ ਗਈ। ਇਸ ਵਿਚ ਪਿੰਡ ਤਿੰਮੋਵਾਲ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।

Scroll To Top