
ਡੇਹਲੋਂ, 7 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਨਿੱਤ ਵੱਧਦੀਆਂ ਡੀਜ਼ਲ, ਪਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਪਰੇਸ਼ਾਨ ਕਿਰਤੀ ਕਿਸਾਨਾਂ ਵੱਲੋਂ ਅੱਜ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ ਤੇ ਰਜਿੰਦਰ ਕੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੀ ਉਹਨਾਂ ਨੂੰ ਖੁੱਲ ਦਿੱਤੀ ਹੋਈ ਹੈ। ਜਿਸ ਨਾਲ ਜਿੱਥੇ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਕਿਰਤੀ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਪੂੰਜੀ ਕਾਰਪੋਰੇਟ ਘਰਾਣਿਆਂ ਦੀ ਤਜੌਰੀ ਵਿੱਚ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਬ੍ਰੇਕ ਨਾ ਲਗਾਈ ਤਾਂ ਉਸ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਗੁਰਉਪਦੇਸ਼ ਸਿੰਘ ਘੁੰਗਰਾਣਾ, ਅਮਰੀਕ ਸਿੰਘ ਜੜਤੌਲੀ, ਦਵਿੰਦਰ ਸਿੰਘ,ਮਲਕੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਰਘਵੀਰ ਸਿੰਘ ਆਸੀ, ਹਰਪਾਲ ਸਿੰਘ ਕਾਲਖ, ਗੁਰਮੀਤ ਸਿੰਘ ਬੱਲੋਵਾਲ, ਮੱਘਰ ਸਿੰਘ ਖੰਡੂਰ, ਦਿਲਬਾਗ ਸਿੰਘ ਡਾਗੋ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਗੁਰਜੀਤ ਸਿੰਘ ਪੰਮੀ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ ਖੱਟੜਾ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।