
ਅਮ੍ਰਿੰਤਸਰ, 4 ਅਗਸਤ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 9-10-11 ਅਗਸਤ ਨੂੰ ਪਟਿਆਲੇ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਪਿੰਡ ਦਸ਼ਮੇਸ਼ ਨਗਰ ਵਿਖੇ ਦਿਹਾਤੀ ਮਜਦੂਰ ਸਭਾ ਵੱਲੋਂ ਮੀਟਿੰਗ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਪਲਵਿੰਦਰ ਸਿੰਘ ਮਹਿਸਮਪੁਰ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਰੀਬਾਂ ਨਾਲ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਯਾਦ ਕਰਵਾਉਣ ਲਈ ਵਿਸ਼ਾਲ ਧਰਨਾ ਲਗਾਇਆ ਜਾ ਰਿਹ ਹੈ। ਉਨ੍ਹਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਗਰੀਬਾਂ ਦੀ ਪੜਾਈ, ਦਵਾਈਆਂ, ਸਮਾਜਿਕ ਸੁਰੱਖਿਆ, ਮਜ਼ਦੂਰਾ ਸਿਰ ਚੜੇ ਕਰਜੇ, ਬਿਜਲੀ ਮੁਫਤ, ਪਲਾਟਾਂ ਦੀ ਮੰਗ, ਜਾਤੀ ਜਬਰ ਨੂੰ ਨਕੇਲ ਪਾਉਣ ਦੀ ਮੰਗ ਕੀਤੀ। ਉਨ੍ਹਾਂ ਮਜਦੂਰਾਂ ਨੂੰ ਪਟਿਆਲੇ ਵਿਖੇ ਲਗਾਏ ਜਾ ਰਹੇ ਧਰਨੇ ਵਿੱਚ ਜੋਰ ਸ਼ੋਰ ਨਾਲ ਪਹੁੰਚਣ ਦੀ ਅਪੀਲ ਵੀ ਕੀਤੀ।