Now Reading
ਦਾਣਾ ਮੰਡੀ ਵਿਚ ਰੋਸ ਰੈਲੀ ਕੀਤੀ

ਦਾਣਾ ਮੰਡੀ ਵਿਚ ਰੋਸ ਰੈਲੀ ਕੀਤੀ

ਹੁਸ਼ਿਆਰਪੁਰ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਭਰ ’ਚ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਦੀ ਕੜੀ ਤਹਿਤ ਕਿਸਾਨਾਂ ਨੇ ਅੱਜ ਸਥਾਨਕ ਦਾਣਾ ਮੰਡੀ ਵਿਚ ਰੋਸ ਰੈਲੀ ਕੀਤੀ ਅਤੇ ਮੰਡੀ ਸੁਪਰਵਾਈਜ਼ਰ ਜਗਰੂਪ ਸਿੰਘ ਨੂੰ ਮੰਗ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦਾ ਨਿਰਧਾਰਿਤ ਮੁੱਲ ਨਹੀਂ ਦਿੱਤਾ ਜਾ ਰਿਹਾ, ਇਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਹੈ। ਮੱਕੀ ਦਾ ਮੁੱਲ ਵੀ ਘੱਟ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਘਾਟਾ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘਾਟਾ ਬਰਦਾਸ਼ਤ ਨਾ ਕਰ ਸਕਣ ਕਾਰਨ ਕਈ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।

Scroll To Top