Now Reading
ਦਿਲ, ਸ਼ੂਗਰ ਤੇ ਅੱਖਾਂ ਦੀਆਂ ਬਿਮਾਰੀਆਂ ਦਾ ਫ੍ਰੀ ਮੈਡੀਕਲ ਕੈਂਪ 10 ਅਕਤੂਬਰ ਨੂੰ

ਦਿਲ, ਸ਼ੂਗਰ ਤੇ ਅੱਖਾਂ ਦੀਆਂ ਬਿਮਾਰੀਆਂ ਦਾ ਫ੍ਰੀ ਮੈਡੀਕਲ ਕੈਂਪ 10 ਅਕਤੂਬਰ ਨੂੰ

ਡੇਹਲੋਂ, 5 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਦੇ ਸਹਿਯੋਗ ਨਾਲ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਪੱਕੇ ਮੋਰਚੇ ਤੇ 10 ਅਕਤੂਬਰ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਦਿਲ, ਸ਼ੂਗਰ ਤੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਚੈਕਅਪ ਕਰਨਗੇ। ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

ਉਪਰੋਤਕ ਜਾਣਕਾਰੀ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ ਨੇ ਦਿਤੀ। ਉਹਨਾਂ ਕਿਹਾ ਕਿ ਸਾਰੇ ਲੋੜਵੰਦ ਵੀਰਾਂ ਤੇ ਭੈਣਾਂ ਨੂੰ ਸਵੇਰੇ 9 ਵਜੇ ਵਜੇ ਕੈਂਪ ਤੇ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ ਨੇ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਦਵਿੰਦਰ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਧਰਮਿੰਦਰ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਸੁਖਦੇਵ ਸਿਘ ਭੋਮਾ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।

Scroll To Top