Now Reading
ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਕਲਸੀਆਂ ਦੀ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਕਲਸੀਆਂ ਦੀ ਮੀਟਿੰਗ ਹੋਈ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਕਲਸੀਆਂ ਦੀ ਮੀਟਿੰਗ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਦਲਿਤਾਂ ਉਪਰ ਜਾਤ ਪਾਤ ਦੇ ਆਧਾਰ ‘ਤੇ ਕੀਤਾ ਜਾਂਦਾ ਅੱਤਿਆਚਾਰ ਅਤੇ ਹਰ ਤਰ੍ਹਾਂ ਦੇ ਵਿਤਕਰੇ ਬੰਦ ਕੀਤੇ ਜਾਣ, ਬੇਘਰੇ ਅਤੇ ਲੋੜਵੰਦ ਲੋਕਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ | ਮੀਟਿੰਗ ਵਿਚ ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਸਭਾ ਕਲਸੀਆਂ ਕਲਾਂ ਦੀ ਚੋਣ ਕੀਤੀ ਗਈ, ਜਿਸ ਵਿਚ ਬੱਬੂ ਸਿੰਘ ਪ੍ਰਧਾਨ, ਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਸਕੱਤਰ ਤੋਂ ਇਲਾਵਾ 12 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਲ ਹਰਜਿੰਦਰ ਸਿੰਘ ਚੂੰਘ, ਨਿਸ਼ਾਨ ਸਿੰਘ ਪਹੂ ਵੰਡ, ਸੰਤੋਖ ਸਿੰਘ ਮੱਖੀਕਲਾਂ, ਗੱਜਣ ਸਿੰਘ ਨਾਰਲਾ, ਅੰਗਰੇਜ਼ ਸਿੰਘ ਨਵਾਂ ਪਿੰਡ ਆਦਿ ਆਗੂ ਹਾਜ਼ਰ ਸਨ |

Scroll To Top