Now Reading
ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ : ਪਿੰਡ ਚੜੇ੍ਹਵਣ ਵਿਚ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਤੇਜਾ ਸਿੰਘ ਤੇ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਗ਼ਰੀਬ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਹੁਣ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 5-5 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ ਸਬੰਧੀ ਗ਼ਰੀਬ ਲੋਕਾਂ ਤੋਂ ਜਨਵਰੀ ਵਿਚ ਅਰਜ਼ੀਆਂ ਵੀ ਲੈ ਲਈਆਂ ਅਤੇ 30 ਅਪ੍ਰੈਲ ਤੱਕ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਕਰਨੀ ਸੀ ਪਰ ਸਰਕਾਰ ਨੇ ਨਾ ਤਾਂ ਕਿਸੇ ਪਿੰਡ ਵਿਚ ਮਤੇ ਪਾਏ ਨਾ ਹੀ ਅਲਾਟਮੈਂਟ ਕੀਤੀ | ਫ਼ਿਰ ਗੁੱਸੇ ਵਿਚ ਪਿੰਡ ਮੌੜ, ਚੱਕ ਮਦਰੱਸਾ, ਬੱਲਮਗੜ੍ਹ ਵਿਚ ਬੇਘਰੇ ਤੇ ਲੋੜਵੰਦ ਗ਼ਰੀਬ ਲੋਕਾਂ ਨੇ ਪੰਚਾਇਤੀ ਸ਼ਾਮਲਾਤ ਜ਼ਮੀਨ ‘ਤੇ ਕਬਜ਼ਾ ਕਰ ਲਿਆ | ਉਨ੍ਹਾਂ ਮੰਗ ਕੀਤੀ ਕਿ ਪਿੰਡ ਚੜ੍ਹੇਵਣ ਵਿਚ ਬੇਘਰੇ ਤੇ ਲੋੜਵੰਦ ਮਜ਼ਦੂਰਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ, ਰੂੜੀਆਂ ਸੁੱਟਣ ਲਈ ਜਗ੍ਹਾ ਦਿੱਤੀ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਮਜ਼ਦੂਰ ਆਗੂਆਂ ਤੇ ਬਣਾਏ ਝੂਠੇ ਪਰਚੇ ਰੱਦ ਕੀਤੇ ਜਾਣ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ |

Scroll To Top