Now Reading
ਦਿਹਾਤੀ ਮਜ਼ਦੂਰ ਸਭਾ ਦਾ ਧਰਨਾ ਨੌਵੇਂ ਦਿਨ ਵੀ ਜਾਰੀ

ਦਿਹਾਤੀ ਮਜ਼ਦੂਰ ਸਭਾ ਦਾ ਧਰਨਾ ਨੌਵੇਂ ਦਿਨ ਵੀ ਜਾਰੀ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵੱਲੋਂ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਨੌਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਾਏ ਗਏ ਪੱਕੇ ਮੋਰਚੇ ਵਿੱਚ ਗਰੀਬ ਲੋਕਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਬੋਲਦਿਆਂ ਕਿਹਾ ਕੇ ਮੱਖੀ ਕਲਾਂ ਵਿੱਚ ਲਾਏ ਮੋਰਚੇ ਵਿੱਚ ਮਜ਼ਦੂਰ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ 10-10 ਮਰਲੇ ਦੇ ਪਲਾਟ ਅਲਾਟ ਕਰਕੇ ਦਿੱਤੇ ਜਾਣ ਅਤੇ ਘਰ ਬਣਾਉਣ ਲਈ ਪੰਜ ਲੱਖ ਰੁਪਏ ਦੀ ਢੁੱਕਵੀਂ ਗਰਾਂਟ ਜਾਰੀ ਕੀਤੀ ਜਾਵੇ। ਇਨ੍ਹਾਂ ਆਗੂਆ ਨੇ ਕਿਹਾ ਕੇ ਪਿਛਲੇ ਨੌ ਦਿਨ ਤੋਂ ਪਲਾਟਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮਜ਼ਦੂਰ ਦੀ ਨਾ ਤਾਂ ਹਲਕਾ ਵਿਧਾਇਕ ਨੇ ਸਾਰ ਲਈ ਤੇ ਨਾ ਹੀ ਪ੍ਰਸ਼ਾਸਨ ਨੇ ਮਜ਼ਦੂਰਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਇਨਾਂ ਆਗੂਆਂ ਨੇ ਡੀਸੀ ਤਰਨਤਾਰਨ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਮੱਖੀ ਕਲਾਂ ਮਜੂ਼ਦਰਾ ਵੱਲ ਧਿਆਨ ਨਾ ਦਿੱਤਾ ਗਿਆ ਤਾਂ 7 ਸਤੰਬਰ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਪੱਟੀ ਦੇ ਪ੍ਰਧਾਨ ਦਿਆਲ ਸਿੰਘ ਲੋਹਕਾ ਤਹਿਸੀਲ ਭਿੱਖੀਵਿੰਡ ਦੇ ਪ੍ਰਧਾਨ ਹਰਜਿੰਦਰ ਸਿੰਘ ਚੂੰਗ, ਸਕੱਤਰ ਕਾਮਰੇਡ ਸੰਤੋਖ ਸਿੰਘ ਮੱਖੀ ਕਲਾਂ ਸਕੱਤਰ ਬਲਵੰਤ ਸਿੰਘ ਜੌਣੋਕੇ ਦਰਬਾਰਾ ਸਿੰਘ , ਅਜੀਤ ਸਿੰਘ, ਅੰਗਰੇਜ ਸਿੰਘ, ਅੰਗਰੇਜ ਸਿੰਘ ਲੱਧੂ ਬਿੱਕਰ ਸਿੰਘ ਸਾਮਲਾਲ, ਭਗਵਾਨਪੁਰਾ ਸੁੱਖਾ ਸਿੰਘ ਲੱਧੂ, ਮਨਦੀਪ ਕਲਸੀਆ, ਸੁਖਵੰਤ ਸਿੰਘ ਮਨਿਆਲਾ ਆਦਿ ਆਗੂ ਹਾਜ਼ਰ ਸਨ।

Scroll To Top