Now Reading
ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਤਾਰਨ ਤਾਰਨ, 6 ਜੂਨ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜਦੂਰ ਸਭਾ ਦੀ ਇੱਕ ਮੀਟਿੰਗ ਪਿੰਡ ਏਕਲ ਗੱਡਾ ਵਿਖੇ ਹੋਈ। ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਅਤੇ ਜਸਬੀਰ ਸਿੰਘ ਵੈਰੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੱਤਰ ਸਾਲ ਤੋਂ ਰਾਜ ਕਰਦੀਆਂ ਆ ਰਹੀਆਂ ਸਰਕਾਰਾਂ ਨੇ ਗਰੀਬਾਂ ਨੂੰ ਭੁੱਖਮਰੀ ਬੇਰੁਜ਼ਗਾਰੀ, ਅਨਪੜ੍ਹਤਾ ਤੋਂ ਬਿਨਾਂ ਕੁਝ ਨਹੀਂ ਦਿੱਤਾ, ਇਸ ਵੇਲੇ ਦੀ ਕਾਂਗਰਸ ਨੇ ਜਦੋਂ ਗੁਟਕਾ ਸਾਹਿਬ ਦੀ ਸੌਂਹ ਖਾਕੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਕਿ ਸਾਡੀ ਸਰਕਾਰ ਬਣਾਓ ਅਤੇ ਹਰ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਬੁਢਾਪਾ ਵਿਧਵਾ ਅੰਗਹੀਣਾਂ ਨੂੰ ਪੰਚੀ ਸੋ ਰੁਪਏ ਪੈਨਸਨ ਘਰ ਬਣਾਉਣ ਲਈ ਪੰਜ ਪੰਜ ਮਰਲੇ ਦੇ ਪਲਾਟ ਪੱਕੇ ਮਕਾਨ ਬਨਾਉਣ ਲਈ ਪੰਜ ਲੱਖ ਦੀ ਗਰਾਂਟ ਪੰਜਾਬ ਵਿੱਚੋਂ ਚਾਰ ਹਫਤਿਆਂ ਵਿੱਚ ਨਸਾ ਖਤਮ ਕਰਨ ਵਰਗੇ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਇਹਨਾਂ ਵਾਅਦਿਆਂ ਵਿੱਚੋ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਦੁਬਾਰਾ ਸਰਕਾਰ ਬਣਾਉਣ ਲਈ ਫਿਰ ਝੂਠੇ ਐਲਾਨ ਅਤੇ ਸਬਜ ਬਾਗ ਵਿਖਾਏ ਜਾ ਰਹੇ ਹਨ। ਇਹਨਾਂ ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਕਿਰਤ ਦਾ ਮੁੱਲ ਲੈਣ ਲਈ ਜ਼ਿੰਦਗੀ ਨੂੰ ਚੰਗਾ ਬਣਾਉਣ ਲਈ ਸਾਰੇ ਮਸਲੇ ਹੱਲ ਕਰਵਾਉਣ ਲਈ ਪਿੰਡਾਂ ਵਿੱਚ ਦਿਹਾਤੀ ਮਜ਼ਦੂਰ ਸਭਾ ਦੀਆਂ ਇਕਾਈਆ ਨੂੰ ਮਜਬੂਤ ਕਰਨਾ ਚਾਹੀਦਾ ਹੈ। ਅੰਤ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੇ ਪ੍ਰਧਾਨ ਲਵਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਾਬਾ ਬੀਰਾ ਸਿੰਘ, ਜਨਰਲ ਸਕੱਤਰ ਗੁਰਮੇਜ ਸਿੰਘ, ਬਲਬੀਰ ਸਿੰਘ, ਵਿਰਸਾ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ, ਰਾਣੀ, ਸੁਰਜੀਤ ਕੌਰ, ਗੁਰਮੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਪਲਵਿੰਦਰ ਕੌਰ, ਪਰਮਜੀਤ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਗਿਆਨ ਸਿੰਘ, ਆਦਿ ਹਾਜ਼ਰ ਸਨ।

Scroll To Top