Now Reading
ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ :ਮਲੋਟ ਵਿੱਚ ‘ਕਿਸਾਨ ਕਲਿਆਨ ਰੈਲੀ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਖ਼ਿਲਾਫ਼ ਦਿਹਾਤੀ ਮਜ਼ਦੂਰ  ਸਭਾ ਅਤੇ ਸੰਵਿਧਾਨ ਬਚਾਓ ਮੰਚ ਵੱਲੋਂ ਸਾਂਝੇ ਤੌਰ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਜੱਸੇਆਣਾ, ਹਰਜੀਤ ਮਦਰੱਸਾ, ਅਸ਼ੋਕ ਕੁਮਾਰ ਮਹਿੰਦਰਾ, ਹਰਬੰਸ ਸਿੰਘ ਸਿੱਧੂ, ਮਦਨ ਸਿੰਘ, ਗਿਆਨ ਸਿੰਘ ਪਾਂਧੀ ਆਦਿ ਆਗੂਆਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ’ਚ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਆਏ ਦਿਨ ਅਤਿਆਚਾਰ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਪਰ ਮੋਦੀ ਸਰਕਾਰ ਨੇ ਐੱਸਸੀ, ਐੱਸਟੀ ਐਕਟ ਨੂੰ ਖਤਮ ਕਰਨ ’ਚ ਕੋਈ ਕਸਰ ਨਹੀਂ ਛੱਡੀ। ਆਗੂਆਂ ਨੇ ਕਿਹਾ ਕਿ ਜੇਕਰ ਜਲਦ ਤੋਂ ਜਲਦ ਐੱਸਸੀ, ਐੱਸਟੀ ਐਕਟ ਨੂੰ ਤੁਰੰਤ  ਬਹਾਲ ਨਾ ਕੀਤਾ ਗਿਆ, ਐਸਸੀ ਬੱਚਿਆਂ ਦੀ ਸਕਾਲਰਸ਼ਿਪ ਸਕੀਮ ਨੂੰ ਤੁਰੰਤ ਲਾਗੂ ਨਾ ਕਰਵਾਇਆ ਗਿਆ ਅਤੇ ਪਿਛਲੇ ਦਿਨੀਂ ਐਸਸੀ, ਐਸਟੀ ਪਰਿਵਾਰਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਲਈ ਚੱਲ ਰਹੇ ਸੰਘਰਸ਼ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ‘ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਰਮ ਮਦਰੱਸਾ, ਸੰਤੋਖ ਸਿੰਘ, ਰਾਜੂ ਸਿੰਘ, ਨਰਿੰਦਰ ਪਾਲ ਖਿੱਚੀ, ਆਰ ਕੇ ਮੋਰੀਆ, ਪਵਨ ਕੁਮਾਰ, ਅਮਰ ਸਿੰਘ ਮੌੜ, ਕੁਲਵੰਤ ਸਿੰਘ ਆਦਿ ਮੌਜੂਦ ਸਨ।

 

 

 

Scroll To Top