Now Reading
ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਮੀਟਿੰਗ

ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਮੀਟਿੰਗ

ਜਲੰਧਰ : ਦਿਹਾਤੀ ਮਜ਼ਦੂਰ ਸਭਾ ਪੰਜਾਬ ਵੱਲੋਂ ਮੀਟਿੰਗ ਦੌਰਾਨ ਬੇਜ਼ਮੀਨੇ, ਸਾਧਨਹੀਣ, ਦਲਿਤ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੇ ਚੋਣ ਵਾਅਦੇ ਤੋਂ ਮੁਨਕਰ ਹੋਣ ਅਤੇ ਪਲਾਟ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮੁਕਤਸਰ ਜ਼ਿਲ੍ਹੇ ਦੇ ਮਜ਼ਦੂਰਾਂ ਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ’ਤੇ ਬੇਬੁਨਿਆਦ ਪਰਚੇ ਦਰਜ ਕਰਨ ਵਾਲੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ। ਇਸ ਵਿਰੁੱਧ ਸੂਬਾ ਪੱਧਰ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਇੱਥੇ ਜਾਰੀ ਬਿਆਨ ਰਾਹੀਂ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਦੱਸਿਆ ਕਿ ਸੰਘਰਸ਼ ਦੇ ਪਹਿਲੇ ਪੜਾਅ ਵਿੱਚ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਜਾਬਰ ਪਹੁੰਚ ਨੂੰ ਬੇਪਰਦ ਕਰਨ ਲਈ 1 ਤੋਂ 4 ਅਕਤੂਬਰ ਤੱਕ ਕਸਬਿਆਂ/ਪਿੰਡਾਂ ਵਿੱਚ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਸਾਥੀ ਦਾਊਦ ਨੇ ਦੱਸਿਆ ਕਿ ਛੇਤੀ ਹੀ ਮੁਕਤਸਰ ਵਿੱਚ ਮਾਲਵਾ ਖੇਤਰ ਦੀ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਮੁੱਖ ਆਗੂਆਂ ਤੋਂ ਇਲਾਵਾ ਜਮਹੂਰੀ ਲਹਿਰ ਦੇ ਸਾਥੀ ਮੰਗਤ ਰਾਮ ਪਾਸਲਾ ਅਤੇ ਹੋਰ ਕੱਦਾਵਰ ਨੇਤਾ ਸੰਬੋਧਨ ਕਰਨਗੇ। ਸੂਬਾਈ ਮੀਟਿੰਗ ਵੱਲੋਂ ਪਲਾਟ ਪ੍ਰਾਪਤੀ ਦੇ ਹੱਕੀ ਸੰਘਰਸ਼ ਦਾ ਸਾਰੇ ਜ਼ਿਲ੍ਹਿਆਂ ਤੱਕ ਵਿਸਥਾਰ ਕਰਨ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ ਠੋਸ ਫ਼ੈਸਲੇ ਕੀਤੇ ਗਏ। ਮੀਟਿੰਗ ਵਿੱਚ ਮਹੀਪਾਲ, ਅਮਰੀਕ ਸਿੰਘ ਦਾਊਦ, ਪਰਮਜੀਤ ਰੰਧਾਵਾ, ਜਸਪਾਲ ਝਬਾਲ, ਜਗਜੀਤ ਜੱਸੇਆਣਾ, ਹਰਜੀਤ ਸਿੰਘ ਮਦਰਸਾ ਨੇ ਵੀ ਵਿਚਾਰ ਰੱਖੇ।

Scroll To Top