ਨਕੋਦਰ, 18 ਮਾਰਚ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੁਹੇਮ ‘ਚ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਨੇ 22 ਮਾਰਚ ਨੂੰ ਜਮਸ਼ੇਰ ਖਾਸ ਵਿਖੇ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੈਲੀ ‘ਚ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਸਾਥੀ ਦਵਿੰਦਰ ਪਾਲ ਲਾਡੀ ਤੇ ਵੀਰ ਚੰਦ ਨੇ ਕੀਤੀ। ਇਸ ਮੀਟਿੰਗ ‘ਚ ਗਰੀਬ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਤੇ ਭੱਖਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੀਟਿੰਗ ‘ਚ ਦਵਿੰਦਰ ਪਾਲ ਲਾਡੀ, ਵੀਰ ਚੰਦ ਸਹੋਤਾ ਤੇ ਸ਼ਿੰਦਰਪਾਲ ਨੇ ਵੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ।
