ਫਤਿਹਾਬਾਦ, 27 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਕਿਸਾਨ ਸੰਯੁਕਤ ਮੋਰਚੇ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਕਿਸਾਨ ਟਰੈਕਟਰ ਪਰੇਡ ਦਾ ਬਾਕਾਇਦਾ ਐਲਾਨ ਕੀਤਾ ਗਿਆ ਸੀ ਅਤੇ ਰੂਟ ਤੈਅ ਕੀਤਾ ਗਿਆ ਸੀ ਪਰ ਕੁਝ ਸ਼ਰਾਰਤੀ ਤੱਤਾਂ ਕਰਕੇ ਜਿਨ੍ਹਾਂ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ, ਉਸ ਨਾਲ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਅਤੇ ਮਹੌਲ ਵਿਗਾੜਨ ਵਿਚ ਕੋਈ ਕਸਰ ਨਹੀਂ ਛੱਡੀ ਗਈ। ਤੁੜ ਨੇ ਕਿਹਾ ਕਿ ਸੰਘਰਸ਼ ਲਗਾਤਾਰ ਜਿੱਤ ਵਾਲੇ ਪਾਸੇ ਵਧੇਗਾ। ਫਿਰ ਉਸੇ ਤਰ੍ਹਾਂ ਹੀ ਸਾਰੇ ਬਾਰਡਰਾਂ ‘ਤੇ ਸੰਘਰਸ਼ ਚੱਲੇਗਾ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਦਿੱਲੀ ਪਹੁੰਚਣ ਦੀ ਅਪੀਲ ਕੀਤੀ।
ਦਿੱਲੀ ਕਿਸਾਨ ਸੰਯੁਕਤ ਮੋਰਚੇ ਨੂੰ ਢਾਹ ਲਾਉਣ ਵਾਸਤੇ ਸਰਕਾਰੀ ‘ਬੰਦਿਆਂ’ ਵਲੋਂ ਕੀਤੀ ਗਈ ਕੋਸ਼ਿਸ਼