ਡੇਹਲੋ, 5 ਮਾਰਚ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਤੇ ਲਗਾਏ ਲਗਾਤਾਰ ਧਰਨੇ ਦੀ ਪ੍ਰਧਾਨਗੀ ਸੁਖਵਿੰਦਰ ਕੌਰ, ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਕੇ ਐਮ ਪੀ ਰੋਡ ਜਾਮ ਕੀਤੇ ਜਾਣ ਵਿੱਚ ਇਥੋ ਪਿੰਡ ਘੁੰਗਰਾਣਾ ਦੀ ਟਰਾਲੀ ਵਿੱਚ ਵੱਡਾ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੀਏ ਵਿਰੁੱਧ ਤੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀ ਕੇ ਐਮ ਪੀ ਰੋਡ ਜਾਮ ਕੀਤੀ ਜਾਵੇਗੀ । ਜਿਸ ਵਿੱਚ ਸਾਮਲ ਹੋਣ ਲਈ ਪਿੰਡਾਂ ਵਿੱਚੋਂ ਭਾਰੀ ਜੋਸ਼ ਹੈ। ਜਿਸ ਕਾਰਨ ਮੋਦੀ ਸਰਕਾਰ ਨੂੰ ਆਪਦੇ ਫ਼ੈਸਲੇ ਤੋਂ ਪਿੱਛੇ ਮੁੜਨਾ ਪਵੇਗਾ। ਇਸ ਮੌਕੇ ਹੋਰਨਾਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਜਰਨੈਲ ਸਿੰਘ, ਰਨਵੀਰ ਸਿੰਘ, ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਸਨੀ ਘੰਗਰਾਣਾ, ਘੋਲਾ, ਭੋਲਾ, ਦਵਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਚਰਨਜੀਤ ਸਿੰਘ, ਅਮਰੀਕ ਸਿੰਘ, ਹਰਬਿਲਾਸ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਕਰਨੈਲ ਸਿੰਘ, ਆਦਿ ਹਾਜ਼ਰ ਸਨ।
