
ਡੇਹਲੋ, 4 ਜੂਨ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਕੁਲਜੀਤ ਕੌਰ ਗਰੇਵਾਲ, ਅਮਨਦੀਪ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 5 ਜੂਨ ਨੂੰ ‘ਸੰਪੂਰਨ ਅਜਾਦੀ ਦਿਵਸ’ ਮਨਾਇਆਂ ਜਾਵੇਗਾ। ਇਸ ਮੌਕੇ ਜਿੱਥੇ ਬੀਜੇਪੀ ਦੇ ਆਗੂਆਂ, ਵਿਧਾਇਕਾਂ ਤੇ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਉੱਥੇ ਸਥਾਨਕ ਤਹਿਸੀਲਦਾਰ ਦੇ ਦਫ਼ਤਰ ਅੱਗੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਹਨਾਂ ਇਸ ਮੌਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਅੱਜ ਦੇ ਧਰਨੇ ‘ਤੇ ਪਿੰਡ ਘੁੰਗਰਾਣਾ ਨਿਵਾਸੀਆਂ ਵੱਲੋਂ ਪਿੰਡ ਘੁੰਗਰਾਣਾ ਦੇ ਨੌਜਵਾਨ ਅੰਗਦ ਸਿੰਘ ਢਿੱਲੋਂ ਦੇ ਕਨੇਡਾ ਵਿੱਚ ਟਰਾਂਸਪੋਰਟ ਮਹਿਕਮੇ ਦੇ ਡਾਇਰੈਕਟਰ ਬਣਨ ‘ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਮੋਨਿਕਾ ਢਿੱਲੋਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਹਰਭਜਨ ਸਿੰਘ ਸਦੀਲਾ ਸਾਬਕਾ ਐਮਸੀ, ਜਗਮੇਲ ਸਿੰਘ ਰੌੜੀਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮਨਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਗੁਰਮੀਤ ਸਿੰਘ, ਨੱਛਤਰ ਸਿੰਘ, ਬਿੱਕਰ ਸਿੰਘ, ਪਾਲ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਗੁਰਦੇਵ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਲਜੀਤ ਸਿੰਘ ਸਾਇਆ, ਸਾਹਦੀਪ ਯਾਦਵ, ਹਰਬਿਲਾਸ ਸਿੰਘ, ਸੈਡੀ ਜੜਤੌਲੀ, ਚਤਰ ਸਿੰਘ, ਸਵਰਨਜੀਤ ਸਿੰਘ ਕਾਕਾ, ਬੱਬੂ ਜੜਤੌਲੀ, ਸੋਹਣ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।