Now Reading
ਨਕੋਦਰ ਵਿਖੇ ਦਿਹਾਤੀ ਮਜ਼ਦੂਰ ਸਭਾ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ

ਨਕੋਦਰ ਵਿਖੇ ਦਿਹਾਤੀ ਮਜ਼ਦੂਰ ਸਭਾ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ

ਨਕੋਦਰ- ਦਿਹਾਤੀ ਮਜ਼ਦੂਰ ਸਭਾ ਵੱਲੋਂ ਅੱਜ ਬਲਾਕ ਦਫ਼ਤਰ ਨਕੋਦਰ ਅੱਗੇ ਧਰਨਾ ਦੇਣ ਉਪਰੰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਭਾ ਦੇ ਸਭਾ ਦੇ ਸੂਬਾ ਪ੍ਰਦਾਨ ਸਾਥੀ ਦਰਸ਼ਨ ਨਾਹਰ ਨੇ ਕਿਹਾ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਦੇ ਬੰਦ ਕੀਤੇ ਲਾਭ ਪਾਤਰੀ ਕਾਰਡ ਤੁਰੰਤ ਬਹਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਨਰੇਗਾ ਦੀ ਬਕਾਇਆ ਰਾਸ਼ੀ ਵੀ ਦਿੱਤੀ ਜਾਵੇ। ਪੰਜ ਪੰਜ ਮਰਲੇ ਦੇ ਪਲਾਟਾਂ ਸਬੰਧੀ ਅੱਜ ਇਕੱਠੀਆਂ ਹੋਈਆ ਅਰਜ਼ੀਆਂ ਵੀ ਵਿਭਾਗ ਪਾਸ ਜਮ੍ਹਾ ਕਰਵਾਈਆਂ ਗਈਆਂ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਘਰ ਬਣਾਉਣ ਵਾਸਤੇ ਵੀ ਢੁਕਵੀਂ ਗਰਾਂਟ ਦਿੱਤੀ ਜਾਵੇ। ਅਤੇ, ਸ਼ਾਮਲਾਟਾਂ ‘ਤੇ ਲੰਬੇ ਸਮੇਂ ਤੋਂ ਕਾਬਜ਼ਕਾਰੀਆਂ ਨੂੰ ਮਾਲਕੀ ਹੱਕ ਦਿੱਤੇ ਜਾਣ ਤਾਂ ਜੋ ਉਹ ਆਪਣੇ ਜੀਵਨ ਦਾ ਨਿਰਭਾਅ ਕਰ ਸਕਣ। ਧਰਨੇ ਨੂੰ ਸਭਾ ਦੇ ਸੂਬਾਈ ਆਗੂ ਨਿਰਮਲ ਆਧੀ ਤੋਂ ਬਿਨਾਂ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਬੀਡੀਪੀਓ ਨਕੋਦਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

Scroll To Top