Now Reading
ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ ਸਾੜਿਆ

ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ ਸਾੜਿਆ

ਖਡੂਰ ਸਾਹਿਬ – ਭਾਰਤੀ ਇਨਕਲਾਬੀ ਮਾਰਕਸਵਾਦੀ (ਆਰ.ਐੱਮ.ਪੀ.ਆਈ.) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਕੰਗ ਕਸਬੇ ਦੇ ਬੱਸ ਅੱਡੇ ‘ਤੇ ਪੁਤਲਾ ਸਾੜਿਆ, ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਆਗੂ ਡਾ: ਅਜੈਬ ਸਿੰਘ ਜਹਾਂਗੀਰ, ਹਰਜਿੰਦਰ ਸਿੰਘ ਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੁਖ ਸਿੰਘ ਦੀਨੇਵਾਲ ਨੇ ਕੀਤੀ | ਇਸ ਮੌਕੇ ਆਰ.ਐੱਮ.ਪੀ.ਆਈ. ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨ, ਮਜ਼ਦੂਰ ਤੇ ਨੌਜਵਾਨਾਂ ਵਿਰੋਧੀ ਬਜਟ ਪੇਸ਼ ਕੀਤਾ ਹੈ | ਬਜਟ ਦੌਰਾਨ ਕਾਰਪੋਰੇਟ ਘਰਾਧਿਆਂ ਨੂੰ ਕਈ ਖੁੱਲ੍ਹਾਂ ਤੋਂ ਛੋਟਾਂ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਮੰਡੀ ਦੀ ਵਿਵਸਥਾ ਬਜਟ ਦੌਰਾਨ ਨਹੀਂ ਕੀਤੀ ਗਈ ਤੇ ਨਾ ਹੀ ਇਹ ਬਜਟ ਮਜਦੂਰਾਂ ਦੇ ਪੱਖ ਵਿਚ ਪੇਸ਼ ਕੀਤਾ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਬੁੁੁਰੀ ਤਰ੍ਹਾਂ ਖੋਖਲਾ ਹੀ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਨੌਜਵਾਨਾਂ ਦੀ ਹਾਲਤ ਬਹੁਤ ਨਾਜੁਕ ਬਣੀ ਹੋਈ ਹੈ, ਦੇਸ਼ ਅੰਦਰ ਮਹਿੰਗਾਈ ਤੇ ਬੇਰੁਜ਼ਗਾਰੀ ਬਹੁਤ ਹੀ ਬੁਰੀ ਤਰ੍ਹਾਂ ਫ਼ੈਲੀ ਹੈ ਅਤੇ ਦੇਸ਼ ਵਿਚ ਬੇਰੁਜ਼ਗਾਰੀ ਵੱਡੀ ਗਿਣਤੀ ਵਿਚ ਨੌਜਵਾਨ ਡਿਗਰੀਆਂ ਲੈ ਕੇ ਵੀ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਪ੍ਰਾਈਵੇਟ ਫੈਕਟਰੀਆਂ ਵਿਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ | ਜਿਸ ਕਾਰਨ ਮੋਦੀ ਸਰਕਾਰ ਦੇ ਕੇਂਦਰੀ ਬਜਟ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਸੜਿਆ ਗਿਆ ਹੈ ਤੇ ਇਸ ਤੋਂ ਅੱਗੇ ਪਾਰਟੀ ਵਲੋਂ ਵੱਖ-ਵੱਖ ਜਗ੍ਹਾ ਤੇ ਹੋਰ ਵੀ ਪੁਤਲੇ ਸਾੜੇ ਜਾਣਗੇ ਅਤੇ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁਰਜੀਤ ਸਿੰਘ, ਜਸਬੀਰ ਸਿੰਘ ਵੈਰੋਵਾਲ, ਬਲਵਿੰਦਰ ਸਿੰਘ ਮਿਸਤਰੀ, ਦਲਬੀਰ ਸਿੰਘ ਮੱਲਾ, ਬਚਨ ਸਿੰਘ ਜਹਾਂਗੀਰ, ਹਰਜਿੰਦਰ ਸਿੰਘ, ਦਿਆਲ ਸਿੰਘ, ਸਰਦਾਰਾ ਸਿੰਘ ਜਹਾਂਗੀਰ, ਆਦਿ ਆਗੂ ਤੇ ਵਰਕਰ ਹਾਜ਼ਰ ਸਨ |

Scroll To Top