Now Reading
ਨਿੱਜੀਕਰਨ ਤੇ ਮਹਿੰਗਾਈ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਚ ਤੇ ਧਰਨਾ

ਨਿੱਜੀਕਰਨ ਤੇ ਮਹਿੰਗਾਈ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਚ ਤੇ ਧਰਨਾ

ਡੇਹਲੋ, 15 ਮਾਰਚ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਦੇ ਸੱਦੇ ਤੇ ਅੱਜ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਲਗਾਏ ਲਗਾਤਾਰ ਧਰਨੇ ਤੋਂ ਮਹਿੰਗਾਈ, ਨਿੱਜੀਕਰਨ ਤੇ ਕਾਲੇ ਕਾਨੂੰਨਾਂ ਵਿਰੁੱਧ ਕਿਲ੍ਹਾ ਰਾਏਪੁਰ ਦੇ ਰੇਲਵੇ ਸਟੇਸ਼ਨ ਤੱਕ ਮਾਰਚ ਕਰਕੇ ਧਰਨਾ ਮਾਰਿਆ। ਅੱਜ ਦੇ ਧਰਨੇ ਤੇ ਮਾਰਚ ਦੀ ਪ੍ਰਧਾਨਗੀ ਕਰਮਜੀਤ ਕੌਰ, ਕੁਲਜੀਤ ਕੌਰ ਗਰੇਵਾਲ਼, ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਸਰਕਲ ਸਰਪ੍ਰਸਤ ਐਸ ਪੀ ਸਿੰਘ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਨੇ ਆਖਿਆ ਕਿ ਵੱਧ ਰਹੀ ਮਹਿੰਗਾਈ ਲਈ ਨਿੱਜੀਕਰਨ ਦੀਆ ਨੀਤੀਆਂ ਮੁੱਖ ਰੂਪ ਵਿੱਚ ਜਿਮੇਵਾਰ ਹਨ। ਉਹਨਾ ਕਿਹਾ ਕਿ ਸਰਕਾਰ ਲੋਕਾਂ ਨੂੰ ਰੁਜ਼ਗਾਰ, ਸਿੱਖਿਆ, ਤੇ ਚੰਗੀ ਖ਼ੁਰਾਕ ਵਰਗੀਆਂ ਮੁਢਲੀਆਂ ਸਹੂਲਤਾਂ ਦੇਣ ਤੋਂ ਭੱਜ ਰਹੀ ਹੈ। ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਪੈਦਾ ਹੋ ਗਿਆ। ਉਹਨਾ ਕਿਹਾ ਕਿ ਜੇ ਸਰਕਾਰ ਨੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਨਾ ਬਦਲਿਆ ਤਾਂ ਲੋਕ ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ। ਉਹਨਾ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਦੁਰਹਾਇਆ। ਇਸ ਮੌਕੇ ਇੱਕਠੇ ਹੋਏ ਸੈਂਕੜੇ ਲੋਕਾਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਕਰਤਾਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਹਰਨੇਕ ਸਿੰਘ ਗੁੱਜਰਵਾਲ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਪਰਮਜੀਤ ਕੌਰ, ਜਰਨੈਲ ਕੌਰ, ਸੁਖਵਿੰਦਰ ਕੌਰ, ਮਹਿੰਦਰ ਕੌਰ, ਜਮਹੂਰੀ ਕਿਸਾਨ ਸਭਾ ਸੁਰਜੀਤ ਸਿੰਘ ਸੀਲੋ, ਸ਼ਿੰਗਾਰਾ ਸਿੰਘ, ਮੋਹਨ ਸਿੰਘ, ਹਰਜਿੰਦਰ ਸਿੰਘ, ਪ੍ਰਦੀਪ ਸਿੰਘ ਢਿਲੋਂ, ਜਰਨੈਲ ਸਿੰਘ, ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਚਰਨਜੀਤ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਰਣਵੀਰ ਸਿੰਘ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਅਮਰੀਕ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਨਛੱਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਜੀਵਨ, ਕਰਨੈਲ ਸਿੰਘ, ਦਿਲਬਾਗ ਸਿੰਘ ਡਾਗੋ ਆਦਿ ਹਾਜ਼ਰ ਸਨ।

Scroll To Top