Now Reading
ਪਟਵਾਰੀਆਂ ਦੀਆਂ ਵਾਜਬ ਮੰਗਾਂ ਤੁਰੰਤ ਮੰਨੀਆਂ ਜਾਣ ਤੇ ਨਵੀਂ ਭਾਰਤੀ ਕਰਨ ਦੀ ਮੰਗ

ਪਟਵਾਰੀਆਂ ਦੀਆਂ ਵਾਜਬ ਮੰਗਾਂ ਤੁਰੰਤ ਮੰਨੀਆਂ ਜਾਣ ਤੇ ਨਵੀਂ ਭਾਰਤੀ ਕਰਨ ਦੀ ਮੰਗ

ਤਰਨ ਤਾਰਨ, 28 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨੀਆਂ ਜਾਣ ਤਾਂ ਜੋ ਲੋਕਾਂ ਦੀ ਕਚਹਿਰੀਆਂ ‘ਚ ਅਤੇ ਪਟਵਾਰ ਦਫਤਰਾਂ ‘ਚ ਖੱਜਲ ਖੁਆਰੀ ਬੰਦ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਟਵਾਰੀ ਕਨੂੰਗੋ ਲਗਾਤਾਰ ਹੜਤਾਲਾ ‘ਤੇ ਹਨ, ਜਿਸ ਕਾਰਨ ਵੱਖ-ਵੱਖ ਸਬ ਡਵੀਜਨਾਂ ‘ਤੇ ਲੋਕਾਂ ਨੂੰ ਖੱਜਲ ਖੁਆਰ ਹੋਕੇ ਘਰਾਂ ਨੂੰ ਵਾਪਸ ਮੁੜਨਾ ਪੈਦਾ ਹੈ। ਪਟਵਾਰੀ ਨਾ ਮਿਲਣ ਕਾਰਨ ਕਈ ਲੋਕਾਂ ਦੇ ਜ਼ਰੂਰੀ ਕੰਮ ਵੀ ਰਹਿ ਜਾਦੇ ਹਨ। ਇਨ੍ਹਾਂ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਇਨ੍ਹਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਨਵੀਂ ਭਰਤੀ ਵੀ ਕੀਤੀ ਜਾਵੇ।

Scroll To Top