
ਜਲੰਧਰ, 3 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 6 ਅਕਤੂਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਤੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਸਬੰਧੀ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਬਲਦੇਵ ਸਿੰਘ ਨੂਰਪੁਰੀ ਨੇ ਜਲੰਧਰ ਦੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 11 ਵਜੇ 66 ਫੁੱਟੀ ਰੋਡ ਚੌਕ ਵਿਚ ਪੁੱਜਣ।