Now Reading
ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ, ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਸਕੱਤਰ ਕਾਮਰੇਡ ਸੰਤੋਖ ਸਿੰਘ ਲਗਾਤਾਰ ਕਰ ਰਹੇ ਹਨ| ਇਸ ਪੱਕੇ ਮੋਰਚੇ ਵਿਚ ਬੇਜ਼ਮੀਨੇ ਅਤੇ ਦਲਿਤ ਪਰਿਵਾਰਾਂ ਲੋਕ ਪਰਿਵਾਰਾਂ ਸਮੇਤ ਰਾਤ ਦਿਨ ਸ਼ਾਮਿਲ ਹੋ ਰਹੇ ਹਨ| ਇਸ ਮੌਕੇ ਇਕੱਠੇ ਹੋਏ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਝੂਠੇ ਸਬਜਬਾਗ਼ ਵਿਖਾਉਂਦਿਆਂ ਇਹ ਕਿਹਾ ਕਿ ਕਾਂਗਰਸ ਸਰਕਾਰ ਬਣਦਿਆਂ ਹੀ ਗ਼ਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨ ਵਿਚੋਂ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟ ਅਲਾਟ ਕਰਕੇ ਦਿੱਤੇ ਜਾਣਗੇ, ਪਰ 17 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਦ ਵੀ ਪੰਜਾਬ ਦੀ ਕਾਂਗਰਸ ਸਰਕਾਰ ਗ਼ਰੀਬ ਵਿਰੋਧੀ ਨੀਤੀਆਂ ਵਾਲੀ ਸਰਕਾਰ ਸਾਬਿਤ ਹੋਈ ਹੈ| ਇਨ੍ਹਾਂ ਆਗੂਆਂ ਨੇ ਅੱਗੇ ਬੋਲਦਿਆਂ ਕਿਹਾ ਕੇ ਹਲਕਾ ਵਿਧਾਇਕ ਖੇਮਕਰਨ ਅਤੇ ਡੀ.ਸੀ. ਤਰਨ ਤਾਰਨ ਵਲੋਂ ਪਿੰਡ ਮੱਖੀ ਕਲਾਂ ਦੇ ਲੋਕਾਂ ਦੀ ਸਾਰ ਨਹੀਂ ਲਈ ਜਾ ਰਹੀ ਜੋ ਕਿ ਗ਼ਰੀਬ ਲੋਕਾਂ ਨਾਲ ਬੇਇਨਸਾਫ਼ੀ ਹੈ| ਇਸ ਮੌਕੇ ਲਾਜਰ ਲਾਖਣਾ, ਅੰਗਰੇਜ ਸਿੰਘ ਨਵਾਂ ਪਿੰਡ, ਦਰਬਾਰਾ ਸਿੰਘ ਵਾਂ, ਗੱਜਣ ਸਿੰਘ ਨਾਰਲਾ, ਨਿਸ਼ਾਨ ਸਿੰਘ ਪਹੂਵਿੰਡ, ਬਗੀਚਾ ਸਿੰਘ ਮੱਖੀ ਕਲਾਂ ਆਦਿ ਆਗੂ ਹਾਜ਼ਰ ਸਨ|

Scroll To Top