Now Reading
ਪਲਾਟ ਅਲਾਟ ਕਰਵਾਉਣ ਲਈ ਨੁੱਕੜ ਮੀਟਿੰਗਾਂ ਕੀਤੀਆਂ

ਪਲਾਟ ਅਲਾਟ ਕਰਵਾਉਣ ਲਈ ਨੁੱਕੜ ਮੀਟਿੰਗਾਂ ਕੀਤੀਆਂ

ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਪਿੰਡ ਬੱਲਮਗੜ੍ਹ, ਬਧਾਈ, ਸੋਹਣੇਵਾਲਾ ਤੇ ਮੌੜ ਵਿਖੇ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਸਕੱਤਰ ਗੁਰਨਾਮ ਸਿੰਘ, ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਰਦੱਸਾ, ਜ਼ਿਲ੍ਹਾ ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ, ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਮਦਰੱਸਾ, ਸੁਖਵਿੰਦਰ ਸਿੰਘ ਬਰਕੰਦੀ ਨੇ ਕਿਹਾ 5-5 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਅਤੇ ਹੋਰ ਮਜ਼ਦੂਰ ਮੰਗਾਂ ਦੀ ਪੂਰਤੀ ਲਈ ਹੁਣ ਮਜ਼ਦੂਰ ਜਥੇਬੰਦੀਆਂ ਨੂੰ ਇਕ ਮੰਚ ‘ਤੇ ਇਕੱਠੇ ਕਰਕੇ ਸਾਂਝਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਨਵਰੀ ਤੋਂ ਅਪ੍ਰੈਲ ਤੱਕ ਸਾਰੀ ਕਾਰਵਾਈ ਕਰਕੇ ਪੰਚਾਇਤਾਂ ਤੋਂ ਮਤੇ ਪੁਵਾ ਕੇ ਪਲਾਟ ਅਲਾਟ ਕਰਨੇ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਪਲਾਟ ਅਲਾਟ ਨਹੀਂ ਹੋ ਸਕੇ, ਜਿਸ ਕਾਰਨ ਮਜ਼ਦੂਰਾਂ ਵਿਚ ਗ਼ੁੱਸਾ ਵੱਧਦਾ ਗਿਆ ਅਤੇ ਮਜ਼ਦੂਰਾਂ ਨੇ ਪਿੰਡਾਂ ਦੀ ਸ਼ਾਮਲਾਤ ਜ਼ਮੀਨ ਵਿਚ ਕਬਜ਼ੇ ਕਰ ਲਏ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 7 ਮਜ਼ਦੂਰ ਆਗੂਆਂ ‘ਤੇ ਬਣਾਏ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |

Scroll To Top