
ਨਕੋਦਰ, 1 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਲੰਘੀ ਰਾਤ ਪਿੰਡ ਆਧੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਵਿਰੁੱਧ ਮਾਰਚ ਕੀਤਾ ਅਤੇ ਮੋਦੀ ਅਤੇ ਖੱਟਰ ਦੇ ਪੁਤਲੇ ਸਾੜੇ ਗਏ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰੈਸ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ , ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਗਰਨਾਮ ਦਾਉਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਸਿੰਬਲੀ ਅਤੇ ਨਿਰਮਲ ਸਿੰਘ ਆਧੀ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਪਿੰਡ ਦੇ ਕਾਫੀ ਲੋਕ ਸ਼ਾਮਿਲ ਹੋਏ। ਆਗੂਆਂ ਨੇ ਅੰਦਲੋਨ ਚ ਹੋਰ ਹੁਮ ਹੁਮਾ ਕੇ ਭਾਗ ਲੈਣ ਦੀ ਅਪੀਲ ਕੀਤੀ। ਆਗੂਆਂ ਨੇ ਖਾਸ ਕਰ ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਹ ਕਾਨੂੰਨ ਸਿਰਫ਼ ਕਿਸਾਨਾਂ ਲਈ ਹੀ ਘਾਤਕ ਨਹੀਂ ਸਗੋਂ ਇਸ ਦਾ ਅਸਰ ਹਰ ਵਰਗ ਤੇ ਪਾਏਗਾ।