
ਨਕੋਦਰ, 12 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਪਿੰਡ ਆਧੀ ਵਿੱਚ ਸੰਯੁਕਤ ਮੋਰਚੇ ਦਿੱਲ਼ੀ ਦੀ ਕਾਲ਼ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਏਰੀਆ ਕਮੇਟੀ ਮੱਲ਼ੀਆਂ ਕਲ਼ਾਂ ਵੱਲ਼ੋਂ ਯੂਪੀ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਕੈਂਡਲ ਮਾਰਚ ਕੀਤਾ ਗਿਆ। ਜਿਸ ਦੀ ਅਗਵਾਈ ਏਰੀਆ ਕਮੇਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰੈੱਸ ਸਕੱਤਰ ਵਿਸ਼ਾਲ ਆਧੀ, ਮੀਤ ਪ੍ਰਧਾਨ ਮਲਕੀਤ ਆਧੀ, ਅਤੇ ਏਰੀਆ ਕਮੇਟੀ ਦੇ ਮੈਂਬਰ ਸੰਦੀਪ ਆਧੀ, ਸੰਦੀਪ ਸ਼ੀਪਾ, ਰਾਜਵਿੰਦਰ ਕੌਰ, ਪ੍ਰਭਜੋਤ ਕੌਰ, ਕੁਲਵਿੰਦਰ ਕੌਰ, ਕੰਜਨ ਮੱਟੂ, ਨੋਬੀ ਖੋਸਲਾ ਅਤੇ ਹੋਰ ਸਾਥੀਆਂ ਵੱਲੋਂ ਕੀਤੀ ਗਈ। ਜਿਸ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਹਨਾਂ ਨੂੰ ਸਮਰਪਿਤ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਨੋਜਵਾਨ ਸਭਾ ਵੱਲ਼ੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਯੂਪੀ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।