
ਖਡੂਰ ਸਾਹਿਬ, 23 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇੱਕ ਮੀਟਿੰਗ ਪਿੰਡ ਏਕਲਗੱਡਾ ‘ਚ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸਰਪੰਚ ਸੁਲੱਖਣ ਸਿੰਘ ਤੁੜ, ਮਾ. ਸਰਬਜੀਤ ਸਿੰਘ ਭਰੋਵਾਲ ਅਤੇ ਸੋਨੂੰ ਮੱਲੀ ਫਤਹਿਆਬਾਦ ਨੇ ਸੰਬੋਧਨ ਕੀਤਾ। ਇਸ ਮੌਕੇ ਨੌਜਵਾਨਾਂ ਨਾਲ ਆਗੂਆਂ ਨੇ ਦੇਸ਼ ਦੇ ਹਲਾਤਾਂ ਦੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾਂ ਨਾਲ ਲੈਂਸ ਹੋ ਕੇ ਹੀ ਦੇਸ਼ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ।