Now Reading
ਪਿੰਡ ਤਿੰਮੋਵਾਲ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵੱਡਾ ਜਥਾ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ

ਪਿੰਡ ਤਿੰਮੋਵਾਲ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵੱਡਾ ਜਥਾ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ

ਟਾਂਗਰਾ, 29 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਾਥੀ ਦਿੱਲੀ ਮੋਰਚੇ ਵਿੱਚ ਆਪਣੀ ਹਾਜ਼ਰੀ ਦਰਜ ਕਰਾਉਣ ਲਈ ਪਿੰਡ ਤਿੰਮੋਵਾਲ ਤੋਂ ਸੱਜਣ ਸਿੰਘ ਦੀ ਅਗਵਾਈ ਹੇਠ ਚਰਨਜੀਤ ਸਿੰਘ ਫੌਜੀ, ਗੁਰਮੇਲ ਸਿੰਘ, ਕਾਮਰੇਡ ਬਾਲਾ ਸਿੰਘ, ਗੁਸਾਲ ਸਿੰਘ, ਸਰਵਣ ਸਿੰਘ ਅਤੇ ਸਤਨਾਮ ਸਿੰਘ ਅਧਾਰਿਤ ਟੀਮ ਨੂੰ ਰਵਾਨਾ ਕੀਤਾ ਗਿਆ। ਤਹਿਸੀਲ ਪ੍ਰਧਾਨ ਸਵਿੰਦਰ ਸਿੰਘ ਖਹਿਰਾ, ਲੱਖਵਿੰਦਰ ਸਿੰਘ ਫੌਜੀ, ਰਣਜੀਤ ਸਿੰਘ ਬੱਬਾ, ਜਗਤਾਰ ਸਿੰਘ ਵਪਾਰੀ, ਡਾ ਬਗੀਚਾ ਸਿੰਘ ਅਤੇ ਗੁਰਮੇਜ ਸਿੰਘ ਤਿੰਮੋਵਾਲ, ਨਿਰਮਲ ਸਿੰਘ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਕਾਮਰੇਡ ਜਗਤਾਰ ਸਿੰਘ ਆਦਿ ਹਾਜ਼ਰ ਸਨ।

Scroll To Top