
ਘੁਮਾਣ, 7 ਅਗਸਤ (ਸੰਗਰਾਮੀ ਲਹਿਰ ਬਿਊਰੋ)- ਅੱਜ ਪਿੰਡ ਭੋਮਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਇੱਕ ਮੀਟਿੰਗ ਕੀਤੀ ਗਈ । ਜਿਸ ਚ ਪਟਿਆਲਾ ਮੋਰਚੇ ਸਬੰਧੀ ਸੁਨੇਹਾ ਦਿੱਤਾ ਗਿਆ। ਇਸ ਮੀਟਿੰਗ ਨੂੰ ਜਸਬੀਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ ਅਤੇ ਗੁਰਦਿਆਲ ਸਿੰਘ ਘੁਮਾਣ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪਟਿਆਲਾ ਮੋਰਚੇ ਦੌਰਾਨ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਜੱਦੋ ਜਹਿਦ ਕੀਤੀ ਜਾਵੇਗੀ।