Now Reading
ਪੀੜਤ ਦਲਿਤਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਭਰ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਪੀੜਤ ਦਲਿਤਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਭਰ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਜਲੰਧਰ; 17 ਜੁਲਾਈ : ਦਿਹਾਤੀ ਮਜ਼ਦੂਰ ਸਭਾ ਦੀ ਸੂਬਾਈ ਵਰਕਿੰਗ ਕਮੇਟੀ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਚੱਕ ਜਵਾਹਰ ਸਿੰਘ ਵਾਲਾ ਵਿਖੇ ਕਤਲ ਕੀਤੇ ਗਏ ਦਲਿਤਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਭਰ ਵਿੱਚ ਪੁਲਸ ਪ੍ਰਸ਼ਾਸਨ ਦੀ ਪੱਖਪਾਤੀ ਪਹੁੰਚ ਖ਼ਿਲਾਫ਼ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੋਂ ਜਾਰੀ ਇੱਕ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਅਤੇ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਸਾਥੀ ਮਹੀਪਾਲ, ਮੀਤ ਪ੍ਰਧਾਨ ਹਰਜੀਤ ਸਿੰਘ ਮਦਰਸਾ ਅਤੇ ਮੀਤ ਸਕੱਤਰ ਜਗਜੀਤ ਸਿੰਘ ਜਸੇਆਣਾ ਨੇ ਪੰਜਾਬ ਦੀਆਂ ਸਮੂਹ ਜ਼ਿਲ੍ਹਾ ਅਤੇ ਪਿੰਡ ਪੱਧਰ ਦੀਆਂ ਇਕਾਈਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਿੰਡ-ਪਿੰਡ ਵੱਡੇ ਇਕੱਠ ਕਰਕੇ ਸਰਕਾਰ ਅਤੇ ਉੱਚ ਪੁਲਸ ਅਧਿਕਾਰੀਆਂ ਦੀ ਉਪਰੋਕਤ ਕਤਲ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਾਲੀ ਪਹੁੰਚ ਦਾ ਪਰਦਾਫਾਸ਼ ਕਰਨ ਅਤੇ ਸੂਬਾਈ ਹਕੂਮਤ ਦੇ ਪੁਤਲੇ ਫੂਕਣ। ਉਨ੍ਹਾਂ ਸਮੁੱਚੀ ਜਥੇਬੰਦੀ ਨੂੰ ਉਪਰੋਕਤ ਕਤਲ ਕਾਂਡ ਦੇ ਦੋਸ਼ੀਆਂ ਨੂੰ ਢੁਕਵੀਆਂ ਸਜਾਵਾਂ ਦੇਣ ਲਈ ਚੱਲ ਰਹੇ ਹੱਕੀ ਸੰਗਰਾਮ ਦੀ ਕਾਮਯਾਬੀ ਲਈ ਹਰ ਕਿਸਮ ਦਾ ਨੈਤਿਕ ਭੌਤਿਕ ਸਮਰਥਨ ਜੁਟਾਉਣ ਦੇ ਹਰ ਸੰਭਵ ਉਪਰਾਲੇ ਕਰਨ।
ਮਜ਼ਦੂਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਉਹ ਇਸ ਹਿਰਦੇ ਵੇਧਕ ਘਟਨਾ ਦਾ ਬਣਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੂੰ ਬਿਨਾ ਕਿਸੇ ਰੱਖ ਰਖਾਅ ਦੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ।

Scroll To Top