Now Reading
ਪੁਲਿਸ ਵਲੋਂ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਪੁਲਿਸ ਵਲੋਂ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਬਾਬਾ ਬਕਾਲਾ ਸਾਹਿਬ : ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹਾ ਮੁਕਤਸਰ ਦੇ ਆਗੂਆਂ ਿਖ਼ਲਾਫ਼ ਪੁਲਿਸ ਵਲੋਂ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਵਾਉਣ ਲਈ ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਦਾਊਦ ਅਤੇ ਸੂਬਾ ਕਮੇਟੀ ਮੈਂਬਰ ਗੁਰਨਾਮ ਸਿੰਘ ਭਿੰਡਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਦਾਊਦ ਅਤੇ ਸੂਬਾ ਕਮੇਟੀ ਮੈਂਬਰ ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਗ਼ਰੀਬ ਲੋਕਾਂ ਨਾਲ ਕੀਤੇ ਵਾਇਦੇ ਪੂਰੇ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ ਉਕਤ ਮਜ਼ਦੂਰਾਂ ਿਖ਼ਲਾਫ਼ ਪਰਚੇ ਰੱਦ ਕਰਵਾਉਣ ਲਈ ਸੂਬਾ ਕਮੇਟੀ ਵਲੋਂ 1 ਤੋਂ ਚਾਰ ਤਾਰੀਖ ਤੱਕ ਸਮੁੱਚੇ ਪੰਜਾਬ ‘ਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਜਸਵੰਤ ਸਿੰਘ ਬਾਬਾ ਬਕਾਲਾ, ਕਮਲ ਸ਼ਰਮਾ ਮੱਦ, ਅਮਰਜੀਤ ਸਿੰਘ ਚਾਪਿਆਂਵਾਲੀ, ਕਸ਼ਮੀਰ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ, ਬੀਰਾ ਸਿੰਘ, ਹਰਦੇਵ ਸਿੰਘ ਬੁਤਾਲਾ, ਭਗਵੰਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਸੰਬੋਧਨ ਕੀਤਾ |

Scroll To Top