ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ, ਜਸਪਾਲ ਸਿੰਘ ਢਿੱਲੋਂ, ਕਾਮਰੇਡ ਬਲਬੀਰ ਸੂਦ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਾਰ ਵਲੋਂ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਮ ‘ਤੇ ਤਨਖਾਹ ਘਟਾਉਣ ਦੇ ਫ਼ੈਸਲੇ ਦੀ ਜੋਰਦਾਰ ਨਿਖੇਧੀ ਕੀਤੀ। ਆਗੂਆਂ ਨੇ ਕਿਹਾਕਿ ਸਰਬ ਸਿੱਖਿਆ ਅਭਿਆਨ ਤੇ ਰਮਸਾ ਸਕੀਮ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂ ‘ਤੇ ਤਨਖਾਹ 42,800 ਰੁਪਏ ਤੋਂ ਘਟਾ ਕੇ ਤਿੰਨ ਸਾਲ ਲਈ 15,000 ਰੁਪਏ ਕਰਨ ਦਾ ਫ਼ੈਸਲਾਂ ਅਧਿਆਪਕ ਵਿਰੋਧੀ ਹੈ।।ਆਗੂਆਂ ਨੇ ਅੱਗੇ ਕਿਹਾਕਿ ਇਸ ਫ਼ੈਸਲੇ ਨਾਲ ਅਧਿਆਪਕਾਂ ਨਾਲ ਬਹੁਤ ਵੱਡਾ ਧੱਕਾ ਹੋਵੇਗਾ।ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਇਹ ਨਹੀਂ ਸੀ ਵਾਅਦਾ ਕੀਤਾ ਕਿ ਤਨਖਾਹਾਂ ਵਿੱਚ ਭਾਰੀ ਕਟੌਤੀ ਕਰਕੇ ਰੈਗੂਲਰ ਭਰਤੀ ਕੀਤੀ ਜਾਵੇਗੀ। ਓੁਕਤ ਆਗੂਆਂ ਨੇ ਇਸ ਫ਼ੈਸਲੇ ਨੂੰ ਮੰਦਭਾਗਾ ਦੱਸਦਿਆਂ ਫੌਰੀ ਤੌਰ ‘ਤੇ ਵਾਪਸ ਲੈਣ ਦੀ ਮੰਗ ਕੀਤੀ। ਇਸੇ ਤਰਾਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਭੈਲ, ਜਮਹੂਰੀ ਕਿਸਾਨ ਸਭਾ ਦੇ ਆਗੂ ਮੁਖਤਾਰ ਸਿੰਘ ਮੱਲਾ, ਦਲਜੀਤ ਸਿੰਘ ਦਿਆਲਪੁਰਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਕਾਬਲ ਸਿੰਘ ਪਹਿਲਵਾਨਕੇ, ਸੁਲੱਖਣ ਸਿੰਘ ਤੁੜ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਧਰਮ ਸਿੰਘ ਪੱਟੀ, ਬਲਦੇਵ ਸਿੰਘ, ਜਨਵਾਦੀ ਇਸਤਰੀ ਸਭਾ ਦੇ ਆਗੂ ਜਸਬੀਰ ਕੌਰ ਤਰਨ ਤਾਰਨ, ਨਰਿੰਦਰ ਕੌਰ ਪੱਟੀ ਨੇ ਵੀ ਅਧਿਆਪਕਾਂ ਨਾਲ ਕੀਤੇ ਘੋਰ ਅਨਿਆਂ ਦੀ ਜੋਰਦਾਰ ਨਿੰਦਾ ਕੀਤੀ।