
ਤਰਨ ਤਾਰਨ, 18 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਸ਼ਹੀਦ ਸਾਥੀ ਦੀਪਕ ਧਵਨ ਯਾਦਗਾਰੀ ਭਵਨ ‘ਚ ਅੱਜ ਵੱਖ-ਵੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਿਹਾਤੀ ਮਜ਼ਦੂਰ ਸਭਾ ਵਲੋਂ ਕਰਮ ਸਿੰਘ ਫਤਿਆਬਾਦ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸੁਖਦੇਵ ਸਿੰਘ ਕੋਟ ਨੇ ਸਾਂਝੇ ਰੂਪ ‘ਚ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਸਕੱਤਰ ਦੇਵੀ ਕੁਮਾਰੀ ਸਰਹਾਲੀ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨੂੰ 27 ਜੁਲਾਈ ਤੋਂ 29 ਜੁਲਾਈ ਤੱਕ ਮੰਗ ਪੱਤਰ ਸੌਂਪੇ ਜਾਣਗੇ। ਜੇਕਰ ਫੇਰ ਵੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 3 ਰੋਜ਼ਾ ਰਾਤ ਦਿਨ ਦਾ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸਤਪਾਲ ਸ਼ਰਮਾ ਪੱਟੀ, ਸਵਿੰਦਰ ਸਿੰਘ ਚੱਕ, ਸੰਤੋਖ ਸਿੰਘ ਮੱਖੀ ਕਲਾਂ, ਸੁਖਵੰਤ ਸਿੰਘ ਮਨਿਆਲਾ, ਦਿਆਲਾ ਸਿੰਘ ਲੋਹਕਾ, ਜਸਬੀਰ ਸਿੰਘ ਵੈਰੋਵਾਲ, ਬਲਜੀਤ ਸਿੰਘ ਕੱਲਾ, ਕੁਲਵੰਤ ਸਿੰਘ ਬਾਗੜੀਆ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਰਛਪਾਲ ਸਿੰਘ ਘੁਰਕਵੰਡ, ਸੁਖਦੇਵ ਸਿੰਘ ਭਲਾਈਪੁਰ, ਕਸ਼ਮੀਰ ਸਿੰਘ ਭਲਾਈਪੁਰ ਆਦਿ ਆਗੂ ਹਾਜ਼ਰ ਸਨ।