Now Reading
ਪ੍ਰਧਾਨ ਮੰਤਰੀ ਆਪਣੇ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖਾਸਤ ਕਰੇ

ਪ੍ਰਧਾਨ ਮੰਤਰੀ ਆਪਣੇ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖਾਸਤ ਕਰੇ

ਹੁਸ਼ਿਆਰਪੁਰ, 10 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਿਲਾਇੰਸ ਕਾਰਪੋਰੇਟ ਤੇ ਦਫਤਰਾਂ ਸਾਹਮਣੇ ਨਜ਼ਦੀਕ ਮਿੰਨੀ ਸੈਕਟ੍ਰੀਏਟ ਦਿਨ ਰਾਤ ਚੱਲ ਰਿਹਾ ਧਰਨਾ ਅੱਜ 333ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਕੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਦੀ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਸਬੰਧੀ ਕੀਤੀ ਜਾ ਰਹੀ ਤਫ਼ਤੀਸ਼ ਨੂੰ ਪ੍ਰਭਾਵਤ ਨਾ ਕਰ ਸਕੇ। ਦੇਸ਼ ਭਰ ਵਿੱਚੋਂ ਉੱਠੀ ਆਵਾਜ਼ ਅਤੇ 

ਮੌਕਾ ਏ ਵਾਰਦਾਤ ਸਮੇਂ ਦੀਆਂ ਤਸਵੀਰਾਂ ਸਪਸ਼ਟ ਕਰਦੀਆਂ ਹਨ ਕਿ ਗ੍ਰਹਿ ਰਾਜ ਮੰਤਰੀ ਦਾ ਲੜਕਾ ਅਸ਼ੀਸ਼ ਮਿਸ਼ਰਾ ਉਸ ਘਟਨਾ ਦਾ ਮੁੱਖ ਦੋਸ਼ੀ ਹੈ। ਧਰਨੇ ਵਿੱਚ ਹਾਜ਼ਰ ਸਾਥੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਐਕਸ਼ਨਾਂ ਨੂੰ ਲਾਗੂ ਕਰਨ ਲਈ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ 12 ਅਕਤੂਬਰ ਨੂੰ ਆਪਣੇ ਘਰਾਂ ਵਿੱਚ ਘੱਟੋ ਘੱਟ ਪੰਜ ਮੋਮਬੱਤੀਆਂ ਜਗ੍ਹਾ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਰਪਣ ਕਰਨ ਅਤੇ 18 ਅਕਤੂਬਰ ਨੂੰ ਰੇਲ ਰੋਕੋ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ।

ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆ, ਕੁਲਤਾਰ ਸਿੰਘ, ਗੁਰਮੀਤ ਸਿੰਘ, ਰਾਮ ਲਾਲ ਢੋਲਣਵਾਲ, ਗੁਰਬਖਸ਼ ਸਿੰਘ ਸੂਸ, ਗੁਰਮੇਲ ਸਿੰਘ ਕੋਟਲਾ ਨੌਧ ਸਿੰਘ, ਦਲਜੀਤ ਕੌਰ, ਦਵਿੰਦਰ ਕੌਰ, ਹਰਦੀਪ ਸਿੰਘ, ਹਰਜਿੰਦਰ ਸਿੰਘ ਸਤੋਰ, ਰਮੇਸ਼ ਕੁਮਾਰ ਬਜਵਾੜਾ, ਵਿਜੇ ਕੁਮਾਰ ,ਪੀ ਐਸ ਵਿਰਦੀ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Scroll To Top