ਫਰੀਦਕੋਟ, 5 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਕਥਿਤ ਤੌਰ ‘ਤੇ ਮਾੜੇ ਪ੍ਰਬੰਧਾਂ ਨੂੰ ਠੀਕ ਕਰਵਾਉਣ ਲਈ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ‘ਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਕੁਲਤਾਰ ਸਿੰਘ ਸੰਧਵਾਂ ਅਤੇ ਮੈਡੀਕਲ ਕਾਲਜ ਦੀ ਮੈਨੇਜਮੈਂਟ ਅਤੇ ਜ਼ਿਲ੍ਹਾ ਫਰੀਦਕੋਟ ਦੀਆਂ ਸਮੁੱਚੀਆਂ ਕਿਸਾਨ, ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ। ਜਿਸ ‘ਚ ਮਾੜੋ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ।
