ਧਾਰੀਵਾਲ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਧਾਰੀਵਾਲ ਨੇੜਲੇ ਪਿੰਡ ਸਿੱਧਵਾਂ ਵਿਖੇ ਸੁਨੀਤਾ ਤੇ ਮਨਜੀਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ ਨੇ ਭਾਗ ਲਿਆ | ਇਸ ਮੌਕੇ ‘ਤੇ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਚੇਅਰਮੈਨ ਮਾਸਟਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਅੰਦਰ ਗੈਰ ਸੰਗਠਿਤ ਵਰਕਰਜ਼ ਸੋਸ਼ਲ ਸਕਿੳਰਟੀ ਐਕਟ 2008 ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਸਨੂੰ ਅਮਲੀਜਾਮਾ ਪਹਿਨਾਉਣ ਦੀ ਲੋੜ ਹੈ | ਇਸ ਮੌਕੇ ਅਕਾਸ਼ ਭੱਟੀ, ਸਰਵਣ ਸਿੰਘ, ਇਕਬਾਲ ਮੁਹੰਮਦ, ਪਰਮਜੀਤ, ਸੁਰੱਈਆ, ਵੀਨਸ, ਰਿੰਪੀ, ਬਲਵਿੰਦਰ ਕੌਰ, ਅਮਰਜੀਤ ਕੌਰ, ਕੁਲਦੀਪ ਕੌਰ, ਮਮਤਾ, ਸੁਮਨ, ਮੌਨਿਕਾ ਆਦਿ ਨੇ ਵੀ ਸੰਬੋਧਨ ਕੀਤਾ |