ਸੁਲਤਾਨਪੁਰ ਲੋਧੀ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਸਾਂਝੀ ਰੈਲੀ ਚੌਾਕ ਚੇਲਿਆ ਵਿਖੇ ਪ੍ਰਧਾਨ ਸਤ ਨਰਾਇਣ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗ ਕੀਤੀ ਗਈ ਕਿ ਘਰੇਲੂ ਮਜ਼ਦੂਰਾਂ ਦੀ ਭਲਾਈ ਲਈ ਬਣੇ 2008 ਦੇ ਕਾਨੂੰਨ ਨੂੰ ਸਾਰਥਕ ਰੂਪ ਵਿਚ ਲਾਗੂ ਕੀਤਾ ਜਾਵੇ ਤੇ ਬੋਰਡ ਵਿਚ ਘਰੇਲੂ ਮਜ਼ਦੂਰਾਂ ਨੂੰ ਨੁਮਾਇੰਦੇ ਬਣਾਇਆ ਜਾਵੇ | ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਪਾਂਸਲਾ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਨੀਤੀਆਂ ਨੇ ਆਮ ਲੋਕਾਂ ਤੇ ਗ਼ਰੀਬਾਂ ਦਾ ਜੀਣਾ ਔਖਾ ਕਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਜ਼ਾਨਾ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਘਰੇਲੂ ਵਸਤਾਂ ਦਾ ਬੋਝ ਗ਼ਰੀਬਾਂ ‘ਤੇ ਪੈ ਰਿਹਾ ਹੈ|ਉਨ੍ਹਾਂ ਸਰਕਾਰਾਂ ਨੂੰ ਸੁਚੇਤ ਕੀਤਾ ਕਿ ਉਹ ਫਿਰਕਾਪ੍ਰਸਤੀ ਬੰਦ ਕਰਕੇ ਚੋਣਾਂ ‘ਚ ਕੀਤੇ ਵਾਅਦੇ ਪੂਰੇ ਕਰਨ| ਰੈਲੀ ਨੂੰ ਚੇਅਰਮੈਨ ਸੁਭਾਸ਼ ਸ਼ਰਮਾ, ਯੂਨੀਅਨ ਦੇ ਸੂਬਾ ਪ੍ਰਧਾਨ ਗੰਗਾ ਪ੍ਰਸਾਦ, ਜਨਰਲ ਸਕੱਤਰ ਹਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਰਜਿਸਟਰੇਸ਼ਨ ਆਨ ਲਾਈਨ ਦੇ ਨਾਲ-ਨਾਲ ਆਫ਼ ਲਾਈਨ ਵੀ ਕੀਤੀ ਜਾਵੇ| ਇਸ ਮੌਕੇ ਗੁਰਮੇਜ ਸਿੰਘ, ਸਰਵਨ ਸਿੰਘ, ਨਿਰਮਲ ਸਿੰਘ, ਜਸਵੀਰ ਕੌਰ, ਹਰਜਿੰਦਰ, ਜਗੀਰੋ, ਸੀਤਾ ਰਾਣੀ, ਪਾਲ ਕੌਰ, ਮਹਿੰਦਰ ਕੌਰ, ਸੁਰਜੀਤ ਕੌਰ, ਗਗਨਪ੍ਰੀਤ ਕੌਰ, ਸੁਖਵਿੰਦਰ ਕੌਰ, ਰਾਣੋ ਇੰਦਰਪੁਰ, ਇਕਬਾਲ ਮੁਹੰਮਦ, ਜਗੀਰ ਸਿੰਘ, ਕਸ਼ਮੀਰ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਨੀਲਮ, ਰਜਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ|