ਅੰਮ੍ਰਿਤਸਰ, 11 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਕੋਟਲੀ ਵਿਖੇ ਗੁਰਨਾਮ ਸਿੰਘ ਝਿਲਮਲ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ‘ਚ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਅਤੇ ਡਾਕਟਰ ਬਲਵਿੰਦਰ ਸਿੰਘ ਛੇਹਰਟਾ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਆਗੂਆਂ ਨੇ ਨਿਰਮਾਣ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ।
