Now Reading
ਪੰਜਾਬ ਸਟੂਡੈਂਟਡ ਫੈਡਰੇਸ਼ਨ (ਪੀ.ਐਸ.ਐਫ.) ਦੀ ਮੀਟਿੰਗ : 22 ਜੁਲਾਈ ਨੂੰ ਸੂਬਾਈ ਕਨਵੈਨਸ਼ਨ ਕਰਨ ਦਾ ਫੈਸਲਾ

ਪੰਜਾਬ ਸਟੂਡੈਂਟਡ ਫੈਡਰੇਸ਼ਨ (ਪੀ.ਐਸ.ਐਫ.) ਦੀ ਮੀਟਿੰਗ : 22 ਜੁਲਾਈ ਨੂੰ ਸੂਬਾਈ ਕਨਵੈਨਸ਼ਨ ਕਰਨ ਦਾ ਫੈਸਲਾ

ਜਲੰਧਰ : ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਦੀ ਸੂਬਾਈ ਮੀਟਿੰਗ ਸਾਥੀ ਮਨਜਿੰਦਰ ਢੇਸੀ ਦੀ ਪ੍ਰਧਾਨਗੀ ਹੇਠ ਸੂਬਾ ਦਫਤਰ ਜਲੰਧਰ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸਾਥੀ ਅਜੈ ਫਿਲੌਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਕਾਰਨ ਵਿਦਿਆ ਦਾ ਵਪਾਰੀਕਰਨ ਹੋ ਚੁੱਕਾ ਹੈ। ਜਿਸ ਨਾਲ ਵਿਦਿਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਨਿੱਜੀਕਰਨ ਦੀ ਨੀਤੀ ਨਾਲ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰੇ ਵਿਦਿਆਰਥੀਆਂ ਦੀ ਲੁੱਟ ਖਸੁੱਟ ਕਰ ਰਹੇ ਹਨ। ਅਤੇ ਇਸ ਸਾਲ ਦੇ ਵਿਦਿਅਕ ਸੈਸ਼ਨ ਵਿਚ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਲੋਂ ਦਲਿਤ ਵਿਦਿਆਰਥੀਆਂ ਕੋਲੋਂ ਪੂਰੀਆਂ ਫੀਸਾਂ ਲੈ ਕੇ ਦਾਖਲੇ ਭਰੇ ਜਾ ਰਹੇ ਹਨ ਤੇ ਵਿਦਿਆਰਥੀਆਂ ਦੀ ਲੁੱਟ ਕੀਤੀ ਜਾ ਰਹੀ ਹੈ।  ਬਸ ਪਾਸ ਦੀ ਸਹੂਲਤ ਕਿਸੇ ਵੀ ਵਿਦਿਆਰਥੀ ਨੂੰ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਵਿਦਿਆਰਥੀਆਂ ਨੂੰ ਵਿਦਿਅਕ ਅਦਾਰੇ ਵਿਚ ਪਹੁੰਚ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਨਿੱਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦਾ ਫਿਰਕੂਕਰਨ ਕੀਤਾ ਜਾ ਰਿਹਾ ਅਤੇ ਇਹਨਾਂ ਵਿਦਿਅਕ ਸੰਸਥਾਵਾਂ ਨੂੰ ਸਾਜਸੀ ਢੰਗ ਨਾਲ ਨਕਾਰਾ ਬਣਾ ਕੇ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸਰਕਾਰਾਂ ਇਹਨਾਂ ਮੁੱਦਿਆਂ ਤੋਂ ਵਾਂਝੇ ਰੱਖ ਕੇ ਨਸ਼ਿਆਂ ਅਤੇ ਗੁੰਡਾਕਰਦੀ ਵੱਲ ਧੱਕ ਰਹੀ ਹੈ। ਵਿਦਿਆਰਥੀਆਂ ਦੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ 22 ਜੁਲਾਈ ਨੂੰ ਇਕ ਸੂਬਾਈ ਕਨਵੈਨਸ਼ਨ ਕਰ ਦਾ ਫੈਸਲਾ ਕੀਤਾ ਗਿਆ। ਜਿਸ ਦੀ ਤਿਅਰੀ ਲਈ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਜਨਰਲ ਬਾਡੀ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੈਕੇ ਰਵਿੰਦਰ ਸਰਦੂਲਗੜ੍ਹ, ਆਸ਼ੂ ਫਿਲੌਰ, ਮਨਮੀਤ  ਢੇਸੀ, ਅਕਾਸ਼ਦੀਪ ਝਬਾਲ, ਬਲਦੇਵ ਫਿਲੌਰ, ਗਗਨ ਸਰਦੂਲਗੜ੍ਹ ਆਦਿ ਹਾਜ਼ਰ ਸਨ।

Scroll To Top