Now Reading
ਪੱਕੇ ਮੋਰਚੇ ਵਿੱਚ ਸ਼ਮੂਲੀਅਤ ਸਬੰਧੀ ਪਸਸਫ ਵਲੋਂ ਕੀਤੀ ਮੀਟਿੰਗ

ਪੱਕੇ ਮੋਰਚੇ ਵਿੱਚ ਸ਼ਮੂਲੀਅਤ ਸਬੰਧੀ ਪਸਸਫ ਵਲੋਂ ਕੀਤੀ ਮੀਟਿੰਗ

ਜਲੰਧਰ, 14 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ਼ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ) ਦੀ ਇੱਕ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਆਗੂਆਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੇ ਆਰੰਭ ਵਿੱਚ ਬੀਜੇਪੀ ਦੇ ਸਰਕਾਰੀ ਗੁੰਡਿਆਂ ਵਲੋਂ ਲਖੀਮਪੁਰ ਵਿਖੇ ਕਤਲ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ ਅਤੇ ਸਾਂਝੇ ਫਰੰਟ ਵਲੋਂ ਕੀਤੇ ਐਕਸ਼ਨਾਂ ਵਿੱਚ ਕੀਤੀ ਸ਼ਮੂਲੀਅਤ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਅਤੇ ਪੱਕਾ ਮੋਰਚਾ ਸ਼ੁਰੂ ਕਰਨ ਮੌਕੇ 16 ਅਕਤੂਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਪ.ਸ.ਸ.ਫ. ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਸੂਬੇ ਭਰ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇਗੀ। ਇਸ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲਿਆਂ ਨੂੰ ਕੋਟਾ ਲਗਾ ਦਿੱਤਾ ਗਿਆ ਹੈ ਅਤੇ ਮੀਟਿੰਗ ਦੌਰਾਨ ਪੇਸ਼ ਕੀਤੀਆਂ ਰਿਪੋਰਟਾਂ ਅਨੁਸਾਰ ਮੁੱਖ ਮੰਤਰੀ ਦੇ ਮੁਲਾਜ਼ਮ ਮੰਗਾਂ ਪ੍ਰਤੀ ਵਤੀਰੇ ਵਿਰੁੱਧ ਅਤੇ ਇਸ ਰੈਲੀ ਅਤੇ ਪੱਕੇ ਮੋਰਚੇ ਪ੍ਰਤੀ ਭਾਰੀ ਉਤਸ਼ਾਹ ਨੂੰ ਦੇਖਦਿਆ ਲਗਾਏ ਕੋਟਿਆਂ ਤੋਂ ਵੱਧ ਮੁਲਾਜ਼ਮਾਂ ਦੇ ਪਹੁੰਚਣ ਦੀ ਆਸ ਕੀਤੀ ਗਈ ਹੈ। ਲਗਾਏ ਗਏ ਪੱਕੇ ਮੋਰਚੇ ਵਿੱਚ 17 ਅਕਤੂਬਰ ਨੂੰ ਆਪਣੀ ਵਾਰੀ ਸਿਰ ਪਹੁੰਚਣ ਲਈ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿੱਚ ਸੂਬੇ ਭਰ ਵਿੱਚੋਂ 400 ਤੋਂ ਵੱਧ ਮੁਲਾਜ਼ਮ 17 ਅਕਤੂਬਰ ਨੂੰ ਪਹੁੰਚ ਕੇ 18 ਅਕਤੂਬਰ ਨੂੰ ਵਾਪਿਸ ਆਉਣਗੇ।

ਕਿਸਾਨੀ ਸੰਘਰਸ਼ ਨੂੰ ਆਪਣਾ ਸੰਘਰਸ਼ ਮੰਨਦਿਆ ਪਸਸਫ ਵਲੋਂ ਟਿਕਰੀ ਅਤੇ ਸਿੰਘੂ ਬਾਰਡਰ ਤੇ ਚੱਲ ਰਹੇ ਪੱਕੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ ਵੀ ਕੀਤਾ ਗਿਆ। ਆਗੂਆਂ ਵਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਵਲੋਂ 23 ਤੋਂ 26 ਅਕਤੂਬਰ ਨੂੰ ਟਿਕਰੀ ਅਤੇ 4 ਤੋਂ 7 ਨਵੰਬਰ ਨੂੰ ਸਿੰਘੂ ਬਾਰਡਰ ਤੇ ਸ਼ਮੂਲੀਅਤ ਕੀਤੀ ਜਾਵੇਗੀ, ਜਿਸ ਲਈ ਜ਼ਿਲਿਆਂ ਦੀ ਵੰਡ ਕਰ ਦਿੱਤੀ ਗਈ ਹੈ। ਮੀਟਿੰਗ ਦੇ ਅਖੀਰ ਵਿੱਚ ਸੂਬਾ ਪ੍ਰਧਾਨ ਵਲੋਂ ਧੰਨਵਾਦ ਕਰਦਿਆਂ ਉਪਰੋਕਤ ਐਕਸ਼ਨਾਂ ਨੂੰ ਪੂਰੀ ਤਾਕਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਮੀਟਿੰਗ ਵਿੱਚ ਦਰਸ਼ਣ ਬੇਲੂਮਾਜਰਾ, ਰਾਮਜੀਦਾਸ ਚੌਹਾਨ, ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਚਾਹਲ, ਮਨਜੀਤ ਸਿੰਘ ਸੈਣੀ, ਕੁਲਦੀਪ ਦੌੜਕਾ, ਮੱਖਣ ਸਿੰਘ ਵਾਹਿਦਪੁਰੀ, ਗੁਰਦੀਪ ਬਾਜਵਾ, ਕਰਮਜੀਤ ਸਿੰਘ ਕੇ ਪੀ, ਇੰਦਰਜੀਤ ਵਿਰਦੀ, ਹਰੀ ਬਿਲਾਸ, ਰਜਿੰਦਰ ਧੀਮਾਨ, ਕਿਸ਼ੋਰ ਚੰਦ ਗਾਜ, ਨਿਰਭੈਅ ਸਿੰਘ ਸ਼ੰਕਰ, ਅਨਿਲ ਕੁਮਾਰ ਗਰਗ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਬੀਰਇੰਦਰਜੀਤ ਪੁਰੀ, ਸੁਖਦੇਵ ਚੰਗਾਲੀਵਾਲਾ, ਰਣਜੀਤ ਈਸ਼ਾਪੁਰ, ਗੁਰਵਿੰਦਰ ਸਿੰਘ ਖਮਾਣੋਂ, ਮੋਹਣ ਸਿੰਘ ਪੂਨੀਆ, ਜਤਿੰਦਰ ਕੁਮਾਰ, ਕ੍ਰਿਸ਼ਨ ਚੰਦ ਜਾਗੋਵਾਲੀਆ, ਮਨੋਹਰ ਲਾਲ ਸ਼ਰਮਾ, ਦਰਸ਼ਣ ਬੜਵਾ ਆਦਿ ਆਗੂ ਵੀ ਹਾਜ਼ਰ ਸਨ।

Scroll To Top