ਪੱਟੀ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਕੁਲਾ ਚੌਂਕ ‘ਚ ਜਨਵਾਦੀ ਇਸਤਰੀ ਸਭਾ ਪੰਜਾਬ ਅਤੇ ਸੰਯੁਕਤ ਕਿਸਾਨ ਮੋਰਚੇ ਵਲੋ ਕਾਲੇ ਕਾਨੂੰਨ ਦੀਆਂ ਕਾਪੀਆਂ ਅਤੇ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਨਰਿੰਦਰ ਕੌਰ ਪੱਟੀ ਦੀ ਅਗਵਾਈ ਹੇਠ ਸ਼ਹਿਰ ‘ਚ ਮਾਰਚ ਵੀ ਕੀਤਾ। ਹਾਜ਼ਰੀਨ ਨੇ ਪ੍ਰਣ ਕੀਤਾ ਕਾਲੇ ਕਾਨੂੰਨ ਹਰ ਹਾਲਤ ਵਾਪਸ ਕਰਵਾ ਕੇ ਹੀ ਰਹਿਣਗੇ।


