Now Reading
ਪੱਟੀ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਪੱਟੀ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਪੱਟੀ, 15 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਅੱਜ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਇੱਕ ਯਾਦ ਪੱਤਰ ਦਿੱਤਾ ਗਿਆ। ਜਿਸ ‘ਚ ਨੌਜਵਾਨਾਂ ਨੇ 16 ਕਿਲੋਮੀਟਰ ਲੰਬਾ ਮਾਰਚ ਕਰਕੇ ਯਾਦ ਪੱਤਰ ਦਿੱਤਾ।

ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਹਰੀਕੇ, ਤਹਿਸੀਲ ਪ੍ਰਧਾਨ ਜੋਰਾਵਰ ਸਿੰਘ ਕਿੜੀਆ, ਜ਼ਿਲ੍ਹਾ ਆਗੂ ਜਗਜੀਤ ਸਿੰਘ ਜੋਨੀ ਹਰੀਕੇ ਦੀ ਅਗਵਾਈ ਹੇਠ ਨੌਜਵਾਨਾਂ ਦੇ ਇਕੱਠ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਸਿੰਬਲੀ, ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਸੂਬਾ ਖ਼ਜ਼ਾਨਚੀ ਹਰਮੀਤ ਸਿੰਘ ਰਿੰਕਾ, ਪੀਐਸਐਫ ਦੇ ਸੂਬਾ ਆਗੂ ਗੁਰਸੇਵਕ ਸਿੰਘ ਗਿੱਲ, ਤਹਿਸੀਲ ਪ੍ਰਧਾਨ ਜ਼ੋਰਾਵਰ ਸਿੰਘ, ਸਕੱਤਰ ਜਗਜੀਤ ਸਿੰਘ ਪੱਟੀ ਨੇ ਸੰਬੋਧਨ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨਾਲ ਹਰ ਘਰ ਸਰਕਾਰੀ ਨੌਕਰੀ, ਬੇਰੁਜ਼ਗਾਰੀ ਭੱਤਾ, ਲੈਪਟਾਪ, ਦੋ ਹਫਤੇ ਅੰਦਰ ਨਸ਼ੇ ਦਾ ਲੱਕ ਤੋੜਨ ਬਾਰੇ ਪਵਿੱਤਰ ਬਾਣੀ ਦਾ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਲੋਕਾਂ ਨਾਲ ਵਾਅਦੇ ਕੀਤੇ ਸਨ। ਅਤੇ, ਹੁਣ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਡਾਂਗਾਂ ਨਾਲ ਨਵਾਜਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਯਾਦ ਪੱਤਰ ਵਿਧਾਇਕਾਂ ਰਾਹਂ ਪੰਜਾਬ ਦੇ ਮੁਖ ਮੰਤਰੀ ਤੱਕ ਪੁੱਜਦਾ ਕਰਨ ਨੂੰ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇ ਇਨ੍ਹਾਂ ਮੰਗਾਂ ਵੱਲ ਗੌਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਮਗਰੋਂ ਵਿਧਾਇਕ ਦੇ ਨੁਮਾਇੰਦੇ ਨੂੰ ਯਾਦ ਪੱਤਰ ਦਿੱਤਾ ਗਿਆ। ਪੰਜਾਬ ਦੇ ਮੁਖ ਮੰਤਰੀ ਦੇ ਨਾਂ ਲਿਖੇ ਇਸ ਯਾਦ ਪੱਤਰ ਨੂੰ ਪ੍ਰਾਪਤ ਕਰਨ ਤੋਂ ਬਾਅਦ ਉਕਤ ਨੁਮਾਇੰਦੇ ਨੇ ਕਿਹਾ ਕਿ ਇਹ ਮੰਗਾਂ ਵਾਜਬ ਹਨ ਅਤੇ ਇਹ ਯਾਦ ਪੱਤਰ ਪੰਜਾਬ ਦੇ ਮੁਖ ਮੰਤਰੀ ਨੂੰ ਭੇਜ ਦਿੱਤਾ ਜਾਵੇਗਾ।

See Also

ਇਸ ਮੌਕੇ ਨਿਰਪਾਲ ਸਿੰਘ ਹਰੀਕੇ, ਮਨਿੰਦਰ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ, ਸੂਰਜ ਸਿੰਘ, ਜੱਜ ਸਿੰਘ ਖਾਰਾ, ਮੁਲਤਾਨ ਸਿੰਘ, ਮਹਿੰਕਦੀਪ ਸਿੰਘ, ਸਹਿਲਪ੍ਰੀਤ ਸਿੰਘ, ਸੁਖਦੀਪ ਸਿੰਘ ਜੌਣੈਕੇ, ਭਪਿੰਦਰ ਸਿੰਘ ਮਰਹਾਣਾ, ਇੰਦਰਜੀਤ ਸਿੰਘ ਨਿੱਕੂ, ਚਮਕੌਰ ਸਿੰਘ ਆਦਿ ਹਾਜ਼ਰ ਸਨ।

Scroll To Top