
ਅਜਨਾਲਾ- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤਹਿਸੀਲ ਕਮੇਟੀ ਮੈਂਬਰ ਸਤਨਾਮ ਸਿੰਘ ਚੱਕ ਔਲ ਤੇ ਹਰਜਿੰਦਰ ਸਿੰਘ ਸੋਹਲ ਦੀ ਸਾਂਝੀ ਅਗਵਾਈ ‘ਚ ਪਾਰਟੀ ਦੇ ਕਾਰਕੁੰਨਾਂ ਤੇ ਹਮਦਰਦਾਂ ਨੇ ਅੱਧੀ ਦਰਜਨ ਦੇ ਕਰੀਬ ਸਰਹੱਦੀ ਪਿੰਡਾਂ ‘ਚ ਕੇਂਦਰੀ ਮੋਦੀ ਸਰਕਾਰ ਦੇ ਬਜਟ ਨੂੰ ਕਿਸਾਨ, ਮਜਦੂਰ, ਮੁਲਾਜ਼ਮ ਤੇ ਆਮ ਲੋਕਾਂ ਦੇ ਵਿਰੋਧੀ ਕਰਾਰ ਦਿੰਦਿਆਂ ਜਥਾ ਮਾਰਚ ਕਰਨ ਉਪਰੰਤ ਸ਼ਹਿਰ ਦੇ ਬਾਹਰੀ ਤੇ ਸਰਹੱਦੀ ਪਿੰਡ ਤਲਵੰਡੀ ਰਾਏ ਦਾਦੂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁਤਲਾ ਫੂਕ ਮੁਜਾਹਰਾ ਕੀਤਾ | ਜਥਾ ਮਾਰਚ ਤੇ ਮੁਜ਼ਾਹਰੇ ਦੌਰਾਨ ਕਾਰਕੁੰਨਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਰਤਾਰ ਸਿੰਘ, ਬੀਬੀ ਸੁਖਜਿੰਦਰ ਕੌਰ ਤਲਵੰਡੀ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ, ਨਿਸ਼ਾਨ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਬਲਕਾਰ ਸਿੰਘ ਗੁੱਲਗੜ, ਕਰਤਾਰ ਸਿੰਘ ਗੁੱਲਗੜ, ਹਰਨੇਕ ਸਿੰਘ ਨਿਪਾਲ ਆਦਿ ਮੌਜੂਦ ਸਨ |